ਸੰਗਰੂਰ : ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਵਿਖੇ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਇੱਕ ਬੋਤਲ ਵਿਚ ਕੋਈ ਜਲਨਸ਼ੀਲ ਪਦਾਰਥ ਪਾ ਕੇ ਸੁੱਟੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਭਾਜਪਾ ਦੇ ਸੀਨੀਅਰ ਆਗੂ ਲਲਿਤ ਕੁਮਾਰ ਐਡਵੋਕੇਟ ਦਾ ਦਾਅਵਾ ਹੈ ਕਿ ਭਾਜਪਾ ਦੇ ਦਫ਼ਤਰ ਉੱਤੇ ਕਿਸੇ ਵਲੋਂ ਪੈਟਰੋਲ ਬੰਬ ਸੁੱਟ ਕੇ ਦਫ਼ਤਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਮੌਕੇ ਉੱਤੇ ਡੀ.ਐਸ.ਪੀ. ਸੰਗਰੂਰ ਸਮੇਤ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਪਰ ਪੁਲਿਸ ਵਲੋਂ ਜਾਂਚ ਉਪਰੰਤ ਹੀ ਕੁੱਝ ਸਪਸ਼ੱਟ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਪਿੱਛੇ ਸ਼ਾਮਲ ਲੋਕਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਲਾਂਕਿ, ਭਾਜਪਾ ਦਫ਼ਤਰ 'ਤੇ ਹੋਏ ਹਮਲੇ ਨੂੰ ਲੈ ਕੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਵਿੱਚ ਰੋਹ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਦਿਓਲ ਨੇ ਘਟਨਾ ਦੀ ਸਖ਼ਤ ਨਿੰਦਾ ਕੀਤੀ।
ਭਾਜਪਾ ਨੇਤਾਵਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸਮਾਜਿਕ ਤੱਤ ਪਹਿਲਾਂ ਥਾਣਿਆਂ ਅਤੇ ਹੋਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਸਨ ਅਤੇ ਹੁਣ ਰਾਜਨੀਤਿਕ ਪਾਰਟੀਆਂ ਦੇ ਦਫ਼ਤਰ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਸਰਕਾਰ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਭਾਜਪਾ ਨੇਤਾਵਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵੀ ਦੇ ਦਿੱਤੀ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਸਮੇਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ
ਪਟਿਆਲਾ ਐਡਵਰਟਾਈਜ਼ਿੰਗ
ਐਸ.ਸੀ.ਓ. 30, ਕੈਬਨਿਟ ਨੰ: 4, ਫ਼ਸਟ ਫ਼ਲੌਰ, ਫ਼ੇਜ਼ 1,
ਐਸ.ਏ.ਐਸ. ਨਗਰ : 160055
ਸੰਪਰਕ : 8283057001