ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੰਬੋਜ ਭਾਈਚਾਰੇ ਵੱਲੋਂ 31 ਜੁਲਾਈ ਨੂੰ ਬੀ. ਬੀ. ਗ੍ਰੈਂਡ ਹੋਟਲ ਪਟਿਆਲਾ ਰੋਡ ਸੁਨਾਮ ਵਿਖੇ ਇੱਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਉੱਥੇ ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ "ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਪ੍ਰੀਨਿਊਰਸ਼ਿਪ ਯੂਨੀਵਰਸਿਟੀ" ਦੀ ਮੈਨੇਜਮੈਂਟ ਵੱਲੋਂ ਵਿਸ਼ਵ ਪੱਧਰੀ ਕੰਪਨੀਆਂ ਨਾਲ ਸਮਝੌਤੇ ਸਹੀਬੱਧ ਕੀਤੇ ਜਾਣਗੇ। ਸਮਾਗਮ ਦਾ ਪੋਸਟਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸੂਬੇ ਦੀ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਉਕਤ ਯੂਨੀਵਰਸਿਟੀ ਦੀ ਸਥਾਪਨਾ ਲਈ ਹਰ ਸੰਭਵ ਯਤਨ ਕੀਤੇ ਗਏ ਹਨ ਭਵਿੱਖ ਵਿੱਚ ਵੀ ਕੋਈ ਮੁਸਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਬੋਜ ਭਾਈਚਾਰੇ ਦੇ ਨੁਮਾਇੰਦੇ ਜਗਦੀਪ ਸਿੰਘ ਮਹਿਰੋਕ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਆਮਦ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ
ਪਟਿਆਲਾ ਐਡਵਰਟਾਈਜ਼ਿੰਗ
ਐਸ.ਸੀ.ਓ. 30, ਕੈਬਨਿਟ ਨੰ: 4, ਫ਼ਸਟ ਫ਼ਲੌਰ, ਫ਼ੇਜ਼ 1,
ਐਸ.ਏ.ਐਸ. ਨਗਰ : 160055
ਸੰਪਰਕ : 8283057001