ਪਾਤੜਾਂ : AccidentNews ਪਾਤੜਾਂ ਪਟਿਆਲਾ ਮੁੱਖ ਮਾਰਗ ’ਤੇ ਪਿੰਡ ਕਕਰਾਲਾ ਭਾਈਕਾ ਨੇੜੇ ਇੱਕ ਭਿਆਨਕ ਕਾਰ ਅਤੇ ਪਿੱਕਅੱਪ ਜੀਪ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ 3 ਨੌਜਵਾਨ ਅਤੇ ਜੀਪ ਦਾ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸਮਾਣਾ ਵਿਖੇ ਭਰਤੀ ਕਰਵਾਇਆ। ਜਿਥੋਂ ਡਾਕਟਰਾਂ ਵੱਲੋਂ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਹੋਏ ਕਾਰ ਸਵਾਰ ਨੌਜਵਾਨਾਂ ਦੀ ਪਛਾਣ ਅਰੁਣ ਕੁਮਾਰ, ਅਮਿਤ ਤੇ ਸੋਨੂੰ ਵਜੋਂ ਹੋਈ ਹੈ, ਜਦਕਿ ਜੀਪ ਡਰਾਈਵਰ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਦੁਤਾਲ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਥਾਣਾ ਮਵੀ ਕਲਾਂ ਦੀ ਪੁਲਿਸ ਵੱਲੋਂ ਘਟਨਾ ਦਾ ਜਾਇਜ਼ਾ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ
ਪਟਿਆਲਾ ਐਡਵਰਟਾਈਜ਼ਿੰਗ
ਐਸ.ਸੀ.ਓ. 30, ਕੈਬਨਿਟ ਨੰ: 4, ਫ਼ਸਟ ਫ਼ਲੌਰ, ਫ਼ੇਜ਼ 1,
ਐਸ.ਏ.ਐਸ. ਨਗਰ : 160055
ਸੰਪਰਕ : 8283057001