ਮਾਜਰੀ : ਬਲਾਕ ਮਾਜਰੀ ਦੇ ਮੁੱਲਾਂਪੁਰ ਗ਼ਰੀਬਦਾਸ ਵਿਖੇ ਓਬੀਸੀ ਚੇਅਰਮੈਨ ਹਰਨੇਕ ਸਿੰਘ ਤੱਕੀਪੁਰ ਦੀ ਰਹਿਨੁਮਾਈ ਵਿੱਚ ਅੰਗਦ ਸੈਣੀ ਓਬੀਸੀ ਚੇਅਰਮੈਨ ਪੰਜਾਬ ਕਾਂਗਰਸ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨੀਂ ਦਿੱਲੀ ਵਿਖੇ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਬੱਚਿਆਂ ਨੂੰ ਸਰਧਾਂਜਲੀ ਅਤੇ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਹਲਕੇ ਤੋਂ ਪੁੱਜੇ ਕਾਂਗਰਸ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਨੌਜਵਾਨਾਂ ਵਲੋਂ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।