Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

July 27, 2026 07:08 PM
Arvinder Singh
 
ਪਟਿਆਲਾ :  ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ,ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬੈਗ ਵੰਡੇ।ਉਨ੍ਹਾਂ ਨੇ ਦੱਸਿਆ ਕਿ ਇਹ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਦਾ ਬਹੁਤ ਹੀ ਸਲਾਂਘਾਯੋਗ ਕਦਮ ਹੈ। ਸੁਰਜੀਤ ਸਿੰਘ ਰੱਖੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਕਾਮਯਾਬ ਹੋਣ ਲਈ ਬਹੁਤ ਚੰਗੀਆਂ ਉਦਾਹਰਣਾਂ ਨਾਲ ਸਮਝਾਇਆ।ਸਟੇਜ ਦਾ ਸੰਚਾਲਨ ਹਰਵਿੰਦਰ ਸਿੰਘ ਨੇ ਕੀਤਾ। ਪ੍ਰਿੰਸੀਪਲ ਦਿਆਲ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਗੁਰਜਿੰਦਰ ਸਿੰਘ ਕਾਲਾ (ਸਾਬਕਾ ਬਲਾਕ ਸੰਮਤੀ ਮੈਂਬਰ), ਕੁਲਵੀਰ ਪਾਠਕ ਬੰਟੀ (ਪ੍ਰਧਾਨ ਯੁਵਕ ਸੇਵਾਵਾਂ ਕਲੱਬ ਗੱਜੂਮਾਜਰਾ),ਕੈਪਟਨ ਗੁਰਚਰਨ ਸਿੰਘ ਨਿਰਮਾਣ, ਹਰਦੀਪ ਸਿੰਘ ਕਾਲਾ,ਸੰਦੀਪ ਸਿੰਘ (ਚੇਅਰਮੈਨ ਸਪੋਰਟਸ ਵੈਲਫੇਅਰ),ਸੁਖਵਿੰਦਰ ਸਿੰਘ ਸੁੱਖੀ ਪੀ .ਏ., ਜਗਜੀਤ ਸਿੰਘ ਸੋਨੀ ਪੀ.ਏ.,ਐਸਐਮਸੀ ਦੇ ਚੇਅਰਮੈਨ ਗੁਰਮੀਤ ਰਾਮ, ਐਸਐਮਸੀ ਦੇ ਵਾਈਸ ਚੇਅਰਮੈਨ ਕੁਲਦੀਪ ਸਿੰਘ, ਲੈਕ. ਸੁਖਰਾਜ ਕੁਮਾਰ,ਲੈਕ. ਗੁਰਪਿੰਦਰ ਕੌਰ, ਲੈਕ.ਕਮਲਪ੍ਰੀਤ ਅਤੇ ਸਮੂਹ ਸਟਾਫ ਹਾਜ਼ਰ ਸੀ।
 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ