Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਆਧੁਨਿਕ ਆਡੀਟੋਰੀਅਮ ਦਾ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਵੱਲੋਂ ਉਦਘਾਟਨ

July 27, 2026 07:24 PM
Rozana Sehaj times

 

ਬੰਗਾ :  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਆਧੁਨਿਕ  ਆਡੀਟੋਰੀਅਮ ਦਾ ਉਦਘਾਟਨ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਉਨ੍ਹਾਂ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਇਸ ਆਡੀਟੋਰੀਅਮ ਵਿਚ ਆਯੋਜਿਤ ਹੋਣ ਵਾਲੇ ਸੈਮੀਨਾਰਾਂ, ਵਰਕਸ਼ਾਪਾਂ, ਵਿਦਿਅਕ ਕਾਨਫਰੰਸਾਂ, ਸੱਭਿਆਚਾਰਕ ਸਮਾਗਮਾਂ ਅਤੇ ਹੋਰ ਵਿਦਿਅਕ ਗਤੀਵਿਧੀਆਂ  ਨਾਲ ਪੈਰਾ ਮੈਡੀਕਲ ਕਾਲਜ ਵਿਦਿਆਰਥੀਆਂ ਨੂੰ ਤਰੱਕੀ ਦੇ ਨਵੇਂ ਮੌਕੇ ਪ੍ਰਾਪਤ ਹੋਣਗੇ ਅਤੇ  ਉਨ੍ਹਾਂ ਦੀ ਸ਼ਖਸੀਅਤ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਦੇ ਨਾਲ-ਨਾਲ ਇਹ ਆਡੀਟੋਰੀਅਮ ਵਿਦਿਆਰਥੀਆਂ ਦੀ ਅਕਾਦਮਿਕ, ਸੱਭਿਆਚਾਰਕ ਅਤੇ ਉਹਨਾਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ਇੱਕ ਮਹੱਤਵਪੂਰਨ ਕੇਂਦਰ ਵਜੋਂ ਕੰਮ ਕਰੇਗਾ। ਸਮਾਗਮ ਦੌਰਾਨ ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਸ. ਮਹਿੰਦਰ ਪਾਲ ਸਿੰਘ ਦਫ਼ਤਰ ਸੁਪਰਡੈਂਟ ਅਤੇ ਮੈਡਮ ਜੋਤੀ ਰਾਣੀ ਇੰਚਾਰਜ ਉ.ਪੀ.ਡੀ. ਮੈਨੇਜਰ ਨੇ ਵੀ ਇਸ ਨਵੀਂ ਉਪਲਬਧੀ ਲਈ ਵਧਾਈ ਦਿੱਤੀ। ਇਸ ਆਧੁਨਿਕ ਆਡੀਟੋਰੀਅਮ ਦੀ ਉਸਾਰੀ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਵਾਲੇ ਕਿਰਤੀਆਂ ਅਤੇ ਉਹਨਾਂ ਸਹਿਯੋਗੀਆਂ ਨੂੰ ਵੀ ਸ. ਕੁਲਵਿੰਦਰ ਸਿੰਘ ਢਾਹਾਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ।
 
 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ