Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਿੰਡ ਭੰਬੂਆਂ ਦੇ ਛੱਪੜਾਂ ਦੀ ਸਫਾਈ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ

July 27, 2026 07:29 PM
ਸਾਨੀਆ ਸਿੰਘ
ਦੇਵੀਗੜ੍  : ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੇ ਪਿੰਡ ਭੰਬੂਆਂ ਵਿਖੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੰਦਿਆਂ ਪਿੰਡ ਦੇ ਛੱਪੜਾਂ ਦੀ ਸਫਾਈ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅਹਿਮ ਕੰਮ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ। ਛੱਪੜਾਂ ਦੀ ਸਫਾਈ ਦਾ ਕੰਮ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਕੰਮ ਦੀ ਸ਼ੁਰੂਆਤ ਕਰਵਾਉਣ ਪਹੁੰਚੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਅਤੇ ਹੋਰ ਪਤਵੰਤੇ ਸੱਜਣਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਗੁਰਮੀਤ ਸਿੰਘ ਭੰਬੂਆਂ, ਚੇਅਰਮੈਨ ਦਾਨੂੰ ਲਾਂਬਾ ਅਤੇ ਕੌਂਸਲਰ ਹੈਪੀ ਜੁਲਕਾਂ ਸਮੇਤ ਕਈ ਮੋਹਤਵਰ ਵਿਅਕਤੀ ਮੌਜੂਦ ਸਨ। ਆਗੂਆਂ ਨੇ ਜੇਸੀਬੀ ਅਤੇ ਹੋਰ ਮਸ਼ੀਨਰੀ ਦੀ ਮਦਦ ਨਾਲ ਸ਼ੁਰੂ ਹੋਏ ਇਸ ਸਫਾਈ ਅਭਿਆਨ ਦਾ ਜਾਇਜ਼ਾ ਲਿਆ ਅਤੇ ਕੰਮ ਨੂੰ ਪੂਰੀ ਪਾਰਦਰਸ਼ਤਾ ਤੇ ਮਿਆਰੀ ਤਰੀਕੇ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ ਪਿੰਡ ਭੰਬੂਆਂ ਦੀ ਨੁਹਾਰ ਨੂੰ ਬਦਲਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿੱਚ ਵੀ ਪਿੰਡ ਵਿੱਚ ਲੋੜ ਅਨੁਸਾਰ ਹੋਰ ਵੀ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ ਤਾਂ ਜੋ ਪਿੰਡ ਦੇ ਹਰ ਵਰਗ ਨੂੰ ਬਿਹਤਰ ਸਹੂਲਤਾਂ ਮਿਲ ਸਕਣ।
 
ਕੈਪਸਨ। ਪਿੰਡ ਭੰਬੂਆਂ ਵਿਖੇ ਛੱਪੜ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨਾਲ ਹਨ ਚੇਅਰਮੈਨ ਦਾਨੂੰ ਲਾਂਬਾ, ਗੁਰਮੀਤ ਸਿੰਘ ਅਤੇ ਹੈਪੀ ਜੁਲਕਾਂ।
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ