Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ

July 27, 2026 07:38 PM
SehajTimes
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ। ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖ਼ਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਮੈਂ ਗਰੁੱਪ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਸ਼ਾਮਲ ਹਨ।” ਮੁੱਖ ਮੰਤਰੀ ਨੇ ਕਿਹਾ, “ਵਰਧਮਾਨ ਟੈਕਸਟਾਈਲਜ਼ ਗਰੁੱਪ ਖ਼ਾਸ ਤੌਰ `ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ।” ਉਨ੍ਹਾਂ ਆਖਿਆ, “ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ `ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲੀ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਵੱਲੋਂ ਜਾਰੀ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।” ਮੁੱਖ ਮੰਤਰੀ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ `ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ `ਤੇ ਖੜ੍ਹਾ ਹੈ। ਪਹਿਲਾਂ ਕੇਰਲ ਪਹਿਲੇ ਸਥਾਨ `ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇੱਕ ਦਰਜਾ ਹਾਸਲ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰ ਕੇ ਦੁਨੀਆ ਨੂੰ ਰੌਸ਼ਨ ਕਰਦਾ ਹੈ, ਜਿਸ ਕਰ ਕੇ ਸੂਬਾ ਸਰਕਾਰ ਇਸ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।” ਮੁੱਖ ਮੰਤਰੀ ਨੇ ਦੱਸਿਆ, “ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਪਗ ਤਿੰਨ ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਜਿੱਥੇ 16 ਸਕੂਲਜ਼ ਆਫ਼ ਐਮੀਨੈਂਸ, 11 ਸਕੂਲਜ਼ ਆਫ਼ ਬ੍ਰਿਲਿਅੰਸ ਅਤੇ 35 ਸਕੂਲਜ਼ ਆਫ਼ ਹੈਪੀਨੈੱਸ ਹਨ। ਮਿਲਰਗੰਜ ਅਤੇ ਡਿਵੀਜ਼ਨ ਨੰਬਰ 3, ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ਼ ਐਮੀਨੈਂਸ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। 146 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 33 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ, 9 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪਾਸ ਕੀਤੀ ਹੈ।”
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ