Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

July 27, 2026 07:42 PM
Rozana Sehaj times

ਚੰਡੀਗੜ੍ਹ : 
ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ। ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ 'ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ। ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾਂ ਵਿੱਚ ਬਣਾਏ ਗਏ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ-ਸਮੇਂ 'ਤੇ ਉਚਿਤ ਰੱਖ-ਰਖਾਅ ਅਤੇ ਨਿਰੀਖਣ ਜ਼ਰੀਏ ਬਿਹਤਰ ਸਥਿਤੀ ਬਰਕਰਾਰ ਰੱਖੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਸਕੱਤਰ ਸੋਨਾ ਥਿੰਦ ਅਤੇ ਮੈਂਬਰ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਹਾਜ਼ਿਰ ਸਨ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ