Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

July 27, 2026 07:46 PM
Rozana Sehaj times

ਹੁਸ਼ਿਆਰਪੁਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 1090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਥੇ ਮਾਹਿਰ ਸਟਾਫ਼ ਵਲੋਂ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਮਿਆਰੀ ਸਿਹਤ ਸੇਵਾਵਾਂ, ਟੈਸਟ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ 77 ਹੋ ਗਈ ਹੈ ਅਤੇ ਹੁਣ ਜੇਲ੍ਹ ਵਿਚ ਬੰਦੀਆਂ ਦੇ 45 ਤਰ੍ਹਾਂ ਦੇ ਟੈਸਟ ਦੀ ਸਹੂਲਤ ਅੰਦਰ ਹੀ ਉਪਲਬਧ ਰਹੇਗੀ ਜਿਥੇ ਉਨ੍ਹਾਂ ਨੂੰ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਵੀ ਮੁਫਤ ਮਿਲਣਗੀਆਂ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 8 ਜੇਲ੍ਹਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤਾਂ ਜੋ ਜੇਲ੍ਹਾਂ ਵਿਚ ਬੰਦ ਕੈਦੀਆਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਇਨ੍ਹਾਂ ਕਲੀਨਿਕਾਂ ਅੰਦਰ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ, ਹੈਲਪਰ ਆਦਿ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਜੇਲ੍ਹ ਵਿਚ 1400 ਤੋਂ ਵੱਧ ਬੰਦੀਆਂ ਦੇ ਮੁੱਢਲੇ ਟੈਸਟ ਹੁਣ ਜੇਲ੍ਹ ਅੰਦਰਲੇ ਆਮ ਆਦਮੀ ਕਲੀਨਿਕ ਵਿਚ ਹੀ ਹੋ ਜਾਇਆ ਕਰਨਗੇ ਅਤੇ ਲੋੜੀਂਦੀਆਂ ਦਵਾਈਆਂ ਵੀ ਅੰਦਰੋਂ ਹੀ ਦਿੱਤੀਆਂ ਜਾਣਗੀਆਂ। ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਵਲੋਂ ਲਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ ਅਤੇ ਹੁਣ ਤੱਕ 5.90 ਕਰੋੜ ਮਰੀਜਾਂ ਵਲੋਂ ਆਪਣਾ ਚੈੱਕਅਪ ਕਰਵਾਇਆ ਜਾ ਚੁੱਕਾ ਹੈ ਅਤੇ ਸੂਬੇ ਵਿਚ ਪਹਿਲਾਂ ਚੱਲ ਰਹੇ 990 ਕਲੀਨਿਕਾਂ ਵਿਚੋਂ ਰੋਜ਼ਾਨਾ ਅੰਦਾਜ਼ਨ 83 ਹਜ਼ਾਰ ਲੋਕਾਂ ਵਲੋਂ ਸਿਹਤ ਸੇਵਾਵਾਂ ਲਈਆਂ ਜਾ ਰਹੀਆਂ ਸਨ।  ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1090 ਹੋ ਜਾਣ ਨਾਲ ਹੋਰ ਵੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ ਸਾਢੇ 3 ਕਰੋੜ ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਸਕਰੀਨਿੰਗ ਅਤੇ ਖੁਰਾਕ ਪ੍ਰਬੰਧਨ ਦੀਆਂ ਸੇਵਾਵਾਂ ਵੀ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਉਂਦੇ ਸਮੇਂ ਵਿਚ 300 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਜਵੀਜ਼ ਹੈ ਤਾਂ ਜੋ ਸੂਬੇ ਦੇ ਹਰ ਖੇਤਰ ਵਿਚ ਲੋਕਾਂ ਨੂੰ ਆਪਣੇ ਘਰਾਂ ਦੇ ਨਜ਼ਦੀਕ ਹੀ ਮੁੱਢਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਜੇਲ੍ਹ ਸੁਪਰਡੰਟ ਹਰਚਰਨ ਸਿੰਘ ਗਿੱਲ, ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸਥਾਪਤੀ, ਸਟਾਫ਼ ਅਤੇ ਉਪਲਬੱਧ ਸਹੂਲਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਸੁਪਰਡੰਟ ਹਰਬੰਸ ਸਿੰਘ, ਡਿਪਟੀ ਸੁਪਰਡੰਟ ਆਸ਼ਾ ਰਾਣੀ, ਆਮ ਆਦਮੀ ਕਲੀਨਿਕਾਂ ਦੇ ਸ਼ਹਿਰੀ ਨੋਡਲ ਅਧਿਕਾਰੀ ਡਾ. ਰੋਹਿਤ ਬਬੂਤਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ. ਮੁਹੰਮਦ ਆਸਿਫ ਵੀ ਮੌਜੂਦ ਸਨ।

ਕੈਪਸ਼ਨ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਉਂਦੇ ਹੋਏ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ