Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

July 27, 2026 07:48 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ।  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਕਾਰਟੈਲ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਬਿੱਟੂ ਉਰਫ਼ ਭਈਆ ਅਤੇ ਸਾਹਿਬ ਸਿੰਘ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਉਨ੍ਹਾਂ ਦੇ ਖੁਲਾਸੇ ਦੇ ਆਧਾਰ 'ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਸੰਜੀਵ ਕੁਮਾਰ ਉਰਫ ਨੰਨੂ ਅਤੇ ਸੰਦੀਪ ਉਰਫ ਸੰਨੀ ਨੂੰ 2.015 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਂਚ ਦੌਰਾਨ, ਮੁਲਜ਼ਮ ਸੰਦੀਪ ਉਰਫ ਸੰਨੀ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬਿੱਟੂ ਉਰਫ ਭਈਆ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋ ਮੁਲਜ਼ਮ ਨੌਜਵਾਨ ਹਨ। ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 21.07.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(1ਬੀ) ਅਤੇ 24(6,7,8) ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼