Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ 'ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

July 27, 2026 07:55 PM
Rozana Sehaj times

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 476 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 188ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 260 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,508 ਹੋ ਗਈਆਂ। ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 513ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 11 ਕਿਲੋ ਭੁੱਕੀ, 505 ਨਸ਼ੀਲੀਆਂ ਗੋਲੀਆਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 513 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,679 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ