Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਵਲੋਂ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

July 27, 2026 07:57 PM
ਸੁਰਜੀਤ ਸਿੰਘ ਤਲਵੰਡੀ

ਮੋਹਾਲੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖ-ਰੇਖ 3 ਬੱਸਾਂ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ।
ਇਹ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਨਗੇ, ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਫੇਜ਼ -11 ਅਤੇ ਸੈਕਟਰ -79 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਮੋਹਾਲੀ ਵਿਧਾਨ ਸਭਾ ਹਲਕਾ- ਕੋਆਰਡੀਨੇਟਰ ਅਤੇ ਸਟੇਟ ਅਵਾਰਡੀ- ਫੂਲਰਾਜ ਸਿੰਘ ਹੋਰਾ ਵੱਲੋਂ ਹਰੀ ਝੰਡੀ ਦਿੱਤੀ ਗਈ, ਜਦਕਿ ਪਿੰਡ ਬਹਿਲੋਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ -ਰਜਿੰਦਰ ਪ੍ਰਸਾਦ ਸ਼ਰਮਾ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ,


ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਦੱਸਿਆ ਕਿ ਹੁਣ ਰੋਜ਼ਾਨਾ ਸ਼ਰਧਾਲੂਆਂ ਨਾਲ ਭਰੀਆਂ 3 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋ ਰਹੀਆਂ ਹਨ ਅਤੇ ਇਸ ਯਾਤਰਾ ’ਤੇ ਜਾਣ ਦੇ ਲਈ ਸ਼ਰਧਾਲੂਆਂ ਵੱਲੋਂ ਰਜਿਸਟਰੇਸ਼ਨ ਵੱਡੇ ਪੱਧਰ ’ਤੇ ਕਰਵਾਈ ਜਾ ਰਹੀ ਹੈ। ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਕਿਹਾ ਕਿ ਯਾਤਰਾ ’ਤੇ ਜਾਣ ਵਾਲੀਆਂ ਸਵਾਰੀਆਂ ਦਾ ਪੂਰਾ ਖ਼ਿਆਲ ਰੱਖਿਆ ਜਾਂਦਾ ਹੈ। ਸੀਨੀਅਰ ਸਿਟੀਜਨ ਨੂੰ ਸਹੂਲਤ ਦੇ ਲਈ ਹਰ ਵੇਲੇ ਇੱਕ ਡਾਕਟਰ ਅਤੇ ਇੱਕ ਗਾਈਡ ਉਪਲਬਧ ਰਹਿੰਦਾ ਹੈ।

ਪਿੰਡ ਬਹਿਲੋਲਪੁਰ ਵਿਖੇ ਬੱਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਤੋਂ ਇਲਾਵਾ ਸਰਪੰਚ ਮਨਰਾਜ ਪ੍ਰੀਤ ਸਿੰਘ, ਮੈਂਬਰ ਪੰਚਾਇਤ ਨਵਜੋਤ ਕੌਰ, ਅਮਰਜੀਤ ਸਿੰਘ, ਸ਼ਕੀਲਾ, ਕੁਸਮ ਸ਼ਰਮਾ, ਵਰਿੰਦਰ ਸਿੰਘ ਵੀ ਹਾਜ਼ਰ ਰਹੇ, ਜਦਕਿ ਸੈਕਟਰ -79 ਵਿਖੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਬੈਂਸ- ਯੂਥ ਨੇਤਾ ਆਮ ਆਦਮੀ ਪਾਰਟੀ, ਭੁਪਿੰਦਰ ਕੌਰ, ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵੀ ਹਾਜ਼ਰ ਰਹੇ, ਇਸੇ ਤਰ੍ਹਾਂ ਫੇਜ਼ -11 ਵਿਖੇ ਬਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਸਵਰਨ ਲਤਾ, ਗੁਰਨਾਮ ਕੌਰ, ਨਰਿੰਦਰ ਪਾਲ ਸਿੰਘ ਧਾਲੀਵਾਲ, ਨਿਰਮਲ ਸਿੰਘ ਮੋਹਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ, 

 

 

 

ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ

ਪਟਿਆਲਾ ਐਡਵਰਟਾਈਜ਼ਿੰਗ

ਐਸ.ਸੀ.ਓ. 30, ਕੈਬਨਿਟ ਨੰ: 4, ਫ਼ਸਟ ਫ਼ਲੌਰ, ਫ਼ੇਜ਼ 1,

ਐਸ.ਏ.ਐਸ. ਨਗਰ : 160055

ਸੰਪਰਕ : 8283057001

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ