Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

“ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਜਾਗਰੂਕਤਾ ਪੋਸਟਰ ਕੀਤਾ ਗਿਆ ਜਾਰੀ

July 27, 2026 08:02 PM
Rozana Sehaj times

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ “ਨੈਸ਼ਨਲ ਡੀ-ਵਾਰਮਿੰਗ ਡੇ” ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੱਲਵੀ ਸ਼ਰਮਾ ਵੱਲੋਂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣੇ-ਆਪਣੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ 10 ਅਗਸਤ 2026 ਨੂੰ ਜ਼ਿਲ੍ਹੇ ਭਰ ਵਿੱਚ “ਨੈਸ਼ਨਲ ਡੀ-ਵਾਰਮਿੰਗ ਡੇ” ਮਨਾਇਆ ਜਾਵੇਗਾ, ਜਿਸ ਦੌਰਾਨ 1 ਤੋਂ 19 ਸਾਲ ਤੱਕ ਦੇ ਲਗਭਗ 7,29,500 ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਪੇਟ ਦੇ ਕੀੜਿਆਂ ਤੋਂ ਬਚਾਅ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਸਰਕਾਰੀ, ਗੈਰ-ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਆਂਗਣਵਾੜੀ ਕੇਂਦਰਾਂ ਨਾਲ ਜੁੜੇ ਬੱਚਿਆਂ ਨੂੰ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 17 ਅਗਸਤ 2026 ਨੂੰ ਮੋਪ-ਅੱਪ ਰਾਊਂਡ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ 10 ਅਗਸਤ ਨੂੰ ਕਿਸੇ ਕਾਰਨਵਸ਼ ਦਵਾਈ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਦਿੱਤੀ ਜਾਵੇਗੀ। ਡਾ. ਨਰੇਸ਼ ਕੁਮਾਰ ਨੇ ਕਿਹਾ ਕਿ ਪੇਟ ਦੇ ਕੀੜੇ ਬੱਚਿਆਂ ਵਿੱਚ ਇੱਕ ਆਮ ਸਮੱਸਿਆ ਹੈ, ਪਰ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਇਹ ਅਨੀਮੀਆ, ਕੁਪੋਸ਼ਣ, ਕਮਜ਼ੋਰੀ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਰੁਕਾਵਟ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦੇ ਹਨ। ਇਸ ਲਈ ਹਰ ਯੋਗ ਬੱਚੇ ਨੂੰ ਇਹ ਦਵਾਈ ਜ਼ਰੂਰ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੱਲਵੀ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਨ-ਸਿਹਤ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਅਤੇ 1 ਤੋਂ 19 ਸਾਲ ਤੱਕ ਦੇ ਹਰ ਬੱਚੇ ਨੂੰ ਐਲਬੈਂਡਾਜ਼ੋਲ ਦੀ ਗੋਲੀ ਜ਼ਰੂਰ ਖੁਆਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬੱਚਾ 10 ਅਗਸਤ ਨੂੰ ਦਵਾਈ ਨਹੀਂ ਲੈ ਸਕਦਾ ਤਾਂ ਉਸ ਨੂੰ ਮੋਪ-ਅੱਪ ਦਿਵਸ 17 ਅਗਸਤ ਨੂੰ ਜ਼ਰੂਰ ਦਵਾਈ ਦਿੱਤੀ ਜਾਵੇ। ਮੀਟਿੰਗ ਵਿੱਚ ਸਕੂਲ ਹੈਲਥ ਨੋਡਲ ਅਫ਼ਸਰ ਡਾ. ਨੇਹਾ ਅਗਰਵਾਲ, ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਸਮੂਹ ਅਰਬਨ ਮੈਡੀਕਲ ਅਫ਼ਸਰ, ਆਰ.ਬੀ.ਐੱਸ.ਕੇ. ਦੀਆਂ ਟੀਮਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼