Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪੰਨ, ₹1.06 ਕਰੋੜ ਦੇ ਵਿਕਾਸ ਕਾਰਜਾਂ ਨੂੰ ਸਰਬਸੰਮਤੀ ਨਾਲ ਮਿਲੀ ਮਨਜ਼ੂਰੀ

July 27, 2026 08:07 PM
Rozana Sehaj times

 

ਰਈਆ : ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਸ੍ਰੀ ਸੰਜੀਵ ਭੰਡਾਰੀ ਦੀ ਪ੍ਰਧਾਨਗੀ ਹੇਠ ਅਤੇ ਹਲਕਾ ਵਿਧਾਇਕ ਸ੍ਰੀ ਦਲਬੀਰ ਸਿੰਘ ( ਟੋਂਗ) ਦੀ ਰਹਿਨੁਮਾਈ ਵਿੱਚ ਸੰਪੰਨ ਹੋਈ। ਮੀਟਿੰਗ ਦੌਰਾਨ ਨਗਰ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਮੂਹ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਇਸ ਮੌਕੇ ਕੁੱਲ ₹1 ਕਰੋੜ 6 ਲੱਖ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦਿੱਤੀ ਗਈ, ਜਿਸ ਨਾਲ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੀਟਿੰਗ ਵਿੱਚ ਵਾਰਡ ਨੰਬਰ 1 ਤੋਂ ਜਸਬੀਰ ਕੌਰ, ਵਾਰਡ ਨੰਬਰ 2 ਤੋਂ ਸਰਬਜੀਤ ਮਾਨ, ਵਾਰਡ ਨੰਬਰ 3 ਤੋਂ ਅਮਰਵੀਰ ਸਿੰਘ ਆਜ਼ਾਦ, ਵਾਰਡ ਨੰਬਰ 4 ਤੋਂ ਸੰਜੀਵ ਭੰਡਾਰੀ, ਵਾਰਡ ਨੰਬਰ 6 ਤੋਂ ਸਰਬਜੀਤ ਸਿੰਘ, ਵਾਰਡ ਨੰਬਰ 9 ਤੋਂ ਜੋਤੀ ਬਾਲਾ, ਵਾਰਡ ਨੰਬਰ 10 ਤੋਂ ਸੁਖਦੇਵ ਸਿੰਘ ਪੱਡਾ, ਵਾਰਡ ਨੰਬਰ 11 ਤੋਂ ਰਿੰਪੀ ਭੰਡਾਰੀ, ਵਾਰਡ ਨੰਬਰ 12 ਤੋਂ ਵਿਸ਼ਾਲ ਮੰਨਣ ਅਤੇ ਵਾਰਡ ਨੰਬਰ 13 ਤੋਂ ਸਰਬਜੀਤ ਕੌਰ ਸਮੇਤ ਸਮੂਹ ਕੌਂਸਲਰ ਹਾਜ਼ਰ ਰਹੇ। ਇਸ ਤੋਂ ਇਲਾਵਾ ਸ੍ਰੀ ਗਗਨਦੀਪ ਸ਼ਰਮਾ (ਪੀ.ਏ.), ਸ੍ਰੀ ਕਰਮਜੀਤ ਮਾਨ, ਬਲਾਕ ਸੰਮਤੀ ਚੇਅਰਮੈਨ ਸ੍ਰੀ ਯੋਗਵੀਰ ਜੋਗੀ ਅਤੇ ਨਗਰ ਪੰਚਾਇਤ ਦਾ ਸਮੂਹ ਸਟਾਫ ਵੀ ਮੀਟਿੰਗ ਵਿੱਚ ਮੌਜੂਦ ਰਿਹਾ। ਮੀਟਿੰਗ ਦੌਰਾਨ ਨਗਰ ਦੇ ਸਰਵਪੱਖੀ ਵਿਕਾਸ, ਲੋਕ ਭਲਾਈ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ ਗਿਆ। ਹਾਜ਼ਰ ਆਗੂਆਂ ਨੇ ਕਿਹਾ ਕਿ ਨਗਰ ਪੰਚਾਇਤ ਰਈਆ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਲੋਕ ਹਿੱਤ ਦੇ ਫ਼ੈਸਲੇ ਲਏ ਜਾਂਦੇ ਰਹਿਣਗੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼