Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

July 27, 2026 08:28 PM
Rozana Sehaj times


ਚੰਡੀਗੜ੍ਹ :
ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ ਪਦਮ ਸ਼੍ਰੀ ਡਾ ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ।  ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਨਮਾਨਿਆ ਜਾਵੇਗਾ ਜਿਸ ਵਿਚ ਉਨ੍ਹਾਂ ਨੂੰ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਕਲਾ ਭਵਨ ਅੰਦਰ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਅਤੇ ਉਹਨਾਂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਅੱਜ ਅਸੀਂ ਇੱਕ ਕਰਮਯੋਗੀ ਦਾ ਦਿਨ ਮਨਾ ਰਹੇ ਹਾਂ ਜੋ ਸਹੀ ਮਾਅਨਿਆਂ ਵਿੱਚ ਯੁੱਗ ਪੁਰਸ਼ ਸਨ। ਉਨ੍ਹਾਂ ਕਿਹਾ ਕਿ ਡਾ ਜੱਗੀ ਦੀਆਂ ਰਚਨਾਵਾਂ ਸਮਾਜ ਨੂੰ ਜੋੜਨ ਵਾਲੀਆਂ ਸਨ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਜੋ ਸ. ਤਰਲੋਚਨ ਸਿੰਘ ਨੂੰ ਸਨਮਾਨਤ ਕਰ ਰਹੇ ਹਾਂ। ਤਰਲੋਚਨ ਸਿੰਘ ਨੇ ਪਾਰਲੀਮੈਂਟ ਵਿੱਚ ਸੱਚ ਦੀ ਆਵਾਜ਼ ਬਣਦਿਆਂ ਸਿੱਖਾਂ ਤੇ ਪੰਜਾਬੀਆਂ ਦੀ ਅਗਵਾਈ ਕੀਤੀ। ਉਨ੍ਹਾਂ ਜੱਗੀ ਪਰਿਵਾਰ ਵੱਲੋਂ ਫਾਊਡੇਸ਼ਨ ਰਾਹੀਂ ਕੀਤੇ ਉਪਰਾਲਿਆਂ ਦੀ ਉਚੇਚੇ ਤੌਰ ਉਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਕੌਮ ਆਪਣੀ ਭਾਸ਼ਾ, ਸਾਹਿਤ ਤੇ ਕਲਾ ਨਾਲ ਹੀ ਜਿਉਂਦੀ ਰਹਿੰਦੀ। ਪਦਮ ਭੂਸ਼ਣ ਤਰਲੋਚਨ ਸਿੰਘ ਨੇ ਸੰਬੋਧਨ ਕਰਦਿਆਂ ਕਲਾ ਭਵਨ ਤੇ ਫਾਊਡੇਸ਼ਨ ਦਾ ਧੰਨਵਾਦ ਕੀਤਾ। ਉਨ੍ਹਾਂ ਡਾ ਰਤਨ ਸਿੰਘ ਜੱਗੀ ਦੇ ਸਾਹਿਤਕ ਕਾਰਜਾਂ ਤੇ ਹੱਥ ਲਿਖਤ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਏ.ਆਈ. ਦੇ ਯੁੱਗ ਵਿੱਚ ਉਨ੍ਹਾਂ ਦੇ ਕਾਰਜਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਡਾ ਜੱਗੀ ਸਾਰਿਆਂ ਲਈ ਚਾਨਣ ਮੁਨਾਰਾ ਬਣੇ ਰਹਿਣਗੇ। ਉਨ੍ਹਾਂ ਸਨਮਾਨ ਵਿੱਚ ਮਿਲੀ ਰਾਸ਼ੀ ਫਾਊਡੇਸ਼ਨ ਨੂੰ ਵਾਪਸ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਡਾ ਰਤਨ ਸਿੰਘ ਜੱਗੀ ਦੀਆਂ ਪੁਸਤਕਾਂ ਨੌਜਵਾਨ ਪੀੜ੍ਹੀ ਨੂੰ ਮੁਫ਼ਤ ਵੰਡੀਆਂ ਜਾਣ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਸੰਬੋਧਨ ਕਰਦਿਆਂ ਕਲਾ ਪਰਿਸ਼ਦ ਵੱਲੋਂ ਕੀਤੇ ਕੰਮ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਡਾ ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਹਰ ਸਾਲ 27 ਜੁਲਾਈ ਨੂੰ ਦਿੱਤਾ ਜਾਇਆ ਕਰੇਗਾ ਜਿਸ ਦੀ ਅੱਜ ਸ਼ੁਰੂਆਤ ਹੋਈ। ਉਨ੍ਹਾਂ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦਾ ਉਚੇਚਾ ਧੰਨਵਾਦ ਕੀਤਾ ਜਿਨ੍ਹਾਂ 20 ਲੱਖ ਰੁਪਏ ਖਰਚ ਕੇ ਕਲਾ ਭਵਨ ਦੇ ਓਪਨ ਥਿਏਟਰ ਦੀ ਕਾਇਆ ਕਲਪ ਕੀਤੀ। ਡਾ ਅਮਰਜੀਤ ਸਿੰਘ ਵੱਲੋਂ ਡਾ.ਰਤਨ ਸਿੰਘ ਜੱਗੀ ਦੀ 'ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਦੇਣ' ਉੱਤੇ ਭਾਸ਼ਣ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡਾ ਜੱਗੀ ਨੇ ਛੇ ਦਹਾਕੇ ਤੋਂ ਵੱਧ ਸਮਾਂ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਮੱਧਕਾਲੀ ਸਾਹਿਤ ਦੇ ਲੇਖੇ ਲਾਏ ਹਨ। ਉਹ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫਾਰਸੀ ਅਤੇ ਸੰਸਕ੍ਰਿਤ ਦੀ ਗੂੜ੍ਹੀ ਸੂਝ ਤੇ ਮੁਹਾਰਤ ਰੱਖਣ ਵਾਲੀ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ। ਉਨ੍ਹਾਂ ਕਿਤਾਬਾਂ, ਟੀਕਾਕਾਰੀ ਅਤੇ ਵਿਸ਼ਵਕੋਸ਼ ਵਰਗੀਆਂ ਬੇਮਿਸਾਲ ਰਚਨਾਵਾਂ ਨਾਲ ਸਾਹਿਤ ਦੇ ਖੇਤਰ ਵਿੱਚ ਸ਼ਾਨਦਾਰ ਵਿਆਪਕ ਅਤੇ ਗਿਆਨ ਭਰਪੂਰ ਯੋਗਦਾਨ ਪਾਇਆ।
ਕਲਾ ਪਰਿਸ਼ਦ ਦੇ ਵਾਈਸ ਚੇਅਰਮੈਨ ਡਾ. ਯੋਗਰਾਜ ਨੇ ਤਰਲੋਚਨ ਸਿੰਘ ਦਾ ਸਨਮਾਨ ਪੱਤਰ ਪੜ੍ਹਦਿਆਂ ਉਹਨਾਂ ਦੇ ਜੀਵਨ ਕਾਲ ਉੱਤੇ ਝਾਤ ਮਾਰਦਿਆਂ ਦੱਸਿਆ ਕਿ ਸ. ਤਰਲੋਚਨ ਸਿੰਘ, ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ ਨੂੰ ਸਮਰਪਿਤ ਸ਼ਖਸੀਅਤ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਸਮੇਤ ਕਈ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾਈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਤੋਂ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦਫ਼ਤਰ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਉਪ-ਚੇਅਰਮੈਨ, ਚੇਅਰਮੈਨ ਅਤੇ ਰਾਜ ਸਭਾ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਈਆਂ। ਉਹ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਵੀ ਰਹੇ ਜਿੱਥੇ ਉਨ੍ਹਾਂ ਸਿਹਤਮੰਦ ਸਮਾਜ ਸਿਰਜਣ ਵਿੱਚ ਖੇਡਾਂ ਦੀ ਪ੍ਰਫੁੱਲਤਾ ਲਈ ਵਡੇਰਾ ਯੋਗਦਾਨ ਪਾਇਆ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਤੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ, ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸ਼ੁਰੂਆਤ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ 'ਸ਼ਬਦ ਗਾਇਨ' ਕੀਤਾ ਗਿਆ। ਇਸ ਮੌਕੇ ਵਿਧਾਇਕ ਸ ਗੁਰਦਿੱਤ ਸਿੰਘ ਸੇਖੋਂ, ਡਾ ਰਤਨ ਸਿੰਘ ਜੱਗੀ ਦੇ ਧਰਮਪਤਨੀ ਡਾ ਗੁਰਸ਼ਰਨ ਕੌਰ ਜੱਗੀ, ਅਮਰਜੀਤ ਸਿੰਘ ਗਰੇਵਾਲ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ, ਗੁਲਜ਼ਾਰ ਸਿੰਘ ਸੰਧੂ, ਡਾ ਦੀਪਕ ਮਨਮੋਹਨ ਸਿੰਘ, ਪਦਮ ਸ਼੍ਰੀ ਪ੍ਰਾਣ ਸੱਭਰਵਾਲ, ਪਦਮ ਸ਼੍ਰੀ ਜਗਜੀਤ ਸਿੰਘ ਦਰਦੀ ਸਮੇਤ ਸਾਹਿਤ ਜਗਤ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ