Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਸਾਨ 30 ਨੂੰ ਸਪੀਕਰ ਸੰਧਵਾਂ ਦੀ ਕੋਠੀ ਦਾ ਕਰਨਗੇ ਘਿਰਾਓ

July 27, 2026 08:37 PM
Rozana Sehaj times
ਸੁਨਾਮ :  ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਐਲਾਨ ਕੀਤਾ ਹੈ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੀੜਤ ਕਿਸਾਨ ਲੰਮੇ ਸਮੇਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਸਬੰਧਤ ਵਿਭਾਗ ਵੱਲੋਂ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਚੰਡੀਗੜ੍ਹ ਵਿੱਚ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਮਲ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੁੰਦੇ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 30 ਜੁਲਾਈ ਦਾ ਘਿਰਾਓ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਕੀਤਾ ਜਾਵੇਗਾ। ਕਿਸਾਨ ਆਗੂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਸਾਰੇ ਪਾਸੇ ਧਰਨਿਆਂ ਦੀ ਬਹੁਤਾਤ ਨਜ਼ਰ ਆ ਰਹੀ ਹੈ, ਸੂਬਾ ਸਰਕਾਰ ਕੋਈ ਧਿਆਨ ਕੇਂਦਰਿਤ ਨਹੀਂ ਕਰ ਰਹੀ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ