Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

July 27, 2026 08:46 PM
Rozana Sehaj times
ਚੰਡੀਗੜ੍ਹ :  ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇਹ ਦੋਸ਼ ਵੀ ਲਗਾਇਆ ਕਿ ਉਹ ਬੇਸ਼ਰਮੀ ਨਾਲ ਝੂਠ ਬੋਲਦਿਆਂ, ਇਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ, ਜਦਕਿ ਹੁਣ ਤੱਕ ਆਪ ਸਰਕਾਰ ਦੇ ਸ਼ਾਸਨ ਵਿੱਚ ਛੇ ਪੇਪਰ ਲੀਕ ਹੋ ਚੁੱਕੇ ਹਨ।ਇਸ ਮੌਕੇ ਪ੍ਰਦਰਸ਼ਨ ਕਰਨ ਵਾਲੇ ਸੰਸਦ ਮੈਂਬਰਾਂ ਵਿੱਚ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਸਨ। ਉਹ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪੰਜਾਬ ਵਿੱਚ ਪੇਪਰ ਲੀਕ ਕਾਰਨ ਪ੍ਰਭਾਵਿਤ ਹੋਏ ਪੰਜ ਲੱਖ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਮੰਗ ਕਰ ਰਹੇ ਸਨ। ਜੇਕਰ ਮਾਨ ਜਾਂ ਉਨ੍ਹਾਂ ਦੇ ਦਿੱਲੀ ਵਾਲੇ ਆਗੂ ਇਹ ਸੋਚਦੇ ਹਨ ਕਿ ਉਹ ਪੇਪਰ ਲੀਕ ਮਾਮਲੇ ਨੂੰ ਦਬਾ ਦੇਣਗੇ, ਤਾਂ ਉਹ ਵੱਡੀ ਭੁੱਲ ਕਰ ਰਹੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਕਾਂਗਰਸ ਸਬੰਧਤ ਮੰਤਰੀ ਦੇ ਅਸਤੀਫ਼ੇ ਲਈ ਆਪਣੀ ਮੁਹਿੰਮ ਜਾਰੀ ਰੱਖੇਗੀ। ਵੜਿੰਗ ਨੇ ਮੁੱਖ ਮੰਤਰੀ ਨੂੰ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਮਾਨ ਨੂੰ ਕਿਹਾ ਕਿ ਉਹ ਸਬੰਧਤ ਮੰਤਰੀ ਨੂੰ ਬਰਖ਼ਾਸਤ ਕਰਨ ਜਾਂ ਫਿਰ ਮੰਤਰੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਖੁਦ ਅਸਤੀਫ਼ਾ ਦੇਣ। ਉਨ੍ਹਾਂ ਨੇ ਕਿਹਾ ਕਿ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮਾਮਲੇ ਨੂੰ ਅਸੀਂ ਇੰਝ ਹੀ ਨਹੀਂ ਜਾਣ ਦਿਆਂਗੇ।
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ