ਪਟਿਆਲਾ, 27 ਜੁਲਾਈ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ (ਬੁੱਧਵਾਰ) ਦੀ ਸ਼ਾਮ 6.30 ਵਜੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਕਰਵਾਇਆ ਜਾਵੇਗਾ। ਇਸ ਮੌਕੇ ਤੇਜਿੰਦਰ ਮਹਿਤਾ ਨੇ ਦੱਸਿਆ ਕਿ ਇਸ ਵੱਡੇ ਧਾਰਮਿਕ ਸਮਾਗਮ ਮੌਕੇ ਪ੍ਰਸਿੱਧ ਧਾਰਮਿਕ ਗੁਣਗਾਨ ਕਰਤਾ ਸ੍ਰੀ ਹੰਸ ਰਾਜ ਰਘੂਵੰਸ਼ੀ ਭਗਵਾਨ ਸ਼ਿਵ ਦਾ ਗੁਣ ਗਾਇਨ ਕਰਨਗੇ ਅਤੇ ਭਜਨਾਂ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਅਧਿਆਤਮਿਕਤਾ ਨਾਲ ਜੋੜਨਗੇ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਹ ਸਮਾਗਮ, ਸ਼ਰਧਾ, ਆਸਥਾ, ਵਿਸ਼ਵਾਸ ਅਤੇ ਸਭਿਆਚਾਰ ਦਾ ਇਕ ਵਿਲੱਖਣ ਸੁਮੇਲ ਕਰਾਰ ਸਾਬਿਤ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਿੱਚ ਪਟਿਆਲਾ ਅਤੇ ਨੇੜਲੇ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ। ਪ੍ਰਧਾਨ ਸਨਾਤਨ ਸੇਵਾ ਸਮਿਤੀ ਵਿਜੇ ਸ਼ਰਮਾ ਨੇ ਕਿਹਾ ਕਿ ਸਮਾਗਮ ਪੰਜਾਬ ਦੀ ਅਮੀਰ ਧਾਰਮਿਕ ਤੇ ਸਭਿਆਚਾਰਕ ਰਵਾਇਤਾਂ ਅਤੇ ਭਾਈਚਾਰਕ ਸਾਂਝ ਤੇ ਏਕਤਾ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਇਸ ਵਿਸ਼ੇਸ਼ ਪਹਿਲਕਦਮੀ ਦਾ ਮੁੱਖ ਉਦੇਸ਼ ਇਸ ਖੇਤਰ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਾਰਮਿਕ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨਾ ਹੈ।