Friday, April 19, 2024
BREAKING NEWS
ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗSRS Vidyapith ਦੇ ਚੇਅਰਮੈਨ Amit Singla ਨੂੰ Rotary Club ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਕੀਤਾ ਸਨਮਾਨਿਤਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਮਾਣਕੀ ਵਿਖੇ ਦਸਵੀਂ ਦਾ ਦਿਹਾੜਾ ਮਨਾਇਆਜੈ ਜਵਾਨ ਕਲੋਨੀ ਵਾਸੀਆਂ ਦਾ ਵਫ਼ਦ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਿਆਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸ ਤੇ ਭਾਜਪਾ ਉਮੀਦਵਾਰਾਂ ਦੀ ਨਹੀਂ ਕੋਈ ਕਿਰਦਾਰ : ਐਨ.ਕੇ. ਸ਼ਰਮਾਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀDSGMC ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

National

ਭਾਜਪਾ ਲੀਡਰ ਫਿਰ ਚੜ੍ਹਿਆ ਕਿਸਾਨਾਂ ਦੇ ਧੱਕੇ, ਪਾੜੇ ਕੱਪੜੇ

July 07, 2021 08:03 AM
SehajTimes

ਸਿਰਸਾ: ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਅੰਦੋਲਣ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਮੰਨੀ ਇਸੇ ਕਰ ਕੇ ਕਿਸਾਨਾਂ ਵਿਚ ਵੀ ਗੁੱਸਾ ਪਾਇਆ ਜਾ ਰਿਹਾ ਹੈ। ਹੁਣ ਕਿਸਾਨ ਆਪਣਾ ਗੁੱਸਾ ਭਾਜਪਾਈ ਲੀਡਰਾਂ ਉਪਰ ਕੱਢ ਰਹੇ ਹਨ। ਇਸੇ ਕਰ ਕੇ ਸਿਰਸਾ ਦੇ ਡੱਬਵਾਲੀ ਵਿਖੇ ਨਾਰਾਜ਼ ਕਿਸਾਨਾਂ ਨੇ ਭਾਜਪਾ ਲੀਡਰ ਦੀ ਕੁੱਟਮਾਰ ਕੀਤੀ। ਡੱਬਵਾਲੀ ਦੇ ਚੌਟਾਲਾ ਰੋਡ 'ਤੇ ਅੱਜ ਕਿਸਾਨਾਂ ਤੇ ਭਾਜਪਾ ਵਰਕਰਾਂ ਵਿਚਾਲੇ ਭਿਆਨਕ ਝੜਪ ਹੋ ਗਈ। ਦੱਸ ਦਈਏ ਕਿ ਇਸ ਝੜਪ ਵਿੱਚ ਇੱਕ ਭਾਜਪਾ ਲੀਡਰ ਦੇ ਕੱਪੜੇ ਵੀ ਪਾੜ ਦਿੱਤੇ। ਮੌਕੇ 'ਤੇ ਮੌਜੂਦ ਭਾਰੀ ਪੁਲਿਸ ਫੋਰਸ ਨੇ ਭਾਜਪਾ ਲੀਡਰ ਨੂੰ ਕਾਫੀ ਕੋਸ਼ਿਸ਼ਾਂ ਨਾਲ ਕਿਸਾਨਾਂ ਦੇ ਚੁੰਗਲ ਵਿੱਚੋਂ ਬਾਹਰ ਕੱਢਿਆ। ਦਰਅਸਲ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਪਿਛਲੇ ਸੱਤ ਮਹੀਨਿਆਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਨਾ ਤਾਂ ਸਰਕਾਰ ਹੀ ਝੁੱਕਣ ਨੂੰ ਤਿਆਰ ਹੈ ਤੇ ਨਾਂਹ ਹੀ ਕਿਸਾਨਾਂ ਵੱਲੋਂ ਅੰਦੋਲਨ ਤੇ ਭਾਜਪਾ ਨੇਤਾਵਾਂ ਦੇ ਆਏ ਦਿਨ ਕੀਤੇ ਜਾ ਰਹੇ ਵਿਰੋਧ 'ਚ ਕੋਈ ਕਮੀ ਆ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਤੇ ਭਾਜਪਾ 'ਚ ਤਕਰਾਰ ਲਗਾਤਾਰ ਵਧ ਰਿਹਾ ਹੈ। ਜਾਣਕਾਰੀ ਮੁਤਾਬਕ ਸੁਰੇਸ਼ ਨਾਂ ਦਾ ਇਹ ਲੀਡਰ ਡੱਬਵਾਲੀ ਦੇ ਚੌਟਾਲਾ ਰੋਡ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਆਦਿੱਤਿਆ ਦੇਵੀ ਲਾਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਵੱਡੀ ਗਿਣਤੀ ਵਿੱਚ ਕਿਸਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਦੀ ਇਸ ਮੀਟਿੰਗ ਦਾ ਵਿਰੋਧ ਕਰਨ ਪਹੁੰਚੇ ਸੀ। ਕਿਸਾਨ ਹੱਥਾਂ ਵਿੱਚ ਕਾਲੇ ਝੰਡੇ ਲੈ ਵਿਰੋਧ ਕਰ ਰਹੇ ਸੀ। ਇਸੇ ਦੌਰਾਨ ਮੀਟਿੰਗ ਵਿੱਚ ਜਾਣ ਬਾਰੇ ਭਾਜਪਾ ਲੀਡਰ ਸੁਰੇਸ਼ ਤੇ ਕਿਸਾਨਾਂ ਵਿੱਚ ਆਪਸੀ ਬਹਿਸ ਸ਼ੁਰੂ ਹੋ ਗਈ ਤੇ ਇਹ ਸਭ ਵਾਪਰ ਗਿਆ। ਦੋਵਾਂ ਧਿਰਾਂ 'ਚ ਲੜਾਈ ਹੋਈ। ਲੜਾਈ ਵਿਚ ਭਾਜਪਾ ਵਰਕਰ ਸੁਰੇਸ਼ ਬਿਸ਼ਨੋਈ, ਰਾਮਕਿਸ਼ਨ ਮਹਿਤਾ, ਭਾਰੂ ਰਾਮ ਗੱਤ ਅਤੇ ਸ਼ਿਵ ਚਰਨ ਜ਼ਖਮੀ ਹੋਏ। ਪੁਲਿਸ ਨੇ ਦੋਵਾਂ ਪਾਸਿਆਂ ਤੋਂ ਦਖਲ ਦਿੱਤਾ।

Have something to say? Post your comment