Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਬੈਂਸ

July 27, 2026 09:20 PM
Rozana Sehaj times

ਚੰਡੀਗੜ੍ਹ : ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ਼੍ਰੀ ਵਿਜੇ ਦਾਨਵ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਿਨ ਭਰ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ। ਸਫਲ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਭਰ ਵਿੱਚ ਸਫ਼ਾਈ ਕਰਮਚਾਰੀਆਂ ਨੇ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਅੱਜ ਸ਼ਾਮ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਫ਼ਾਈ ਸੇਵਕ ਸਾਡੇ ਸ਼ਹਿਰਾਂ ਵਿੱਚ ਸਫ਼ਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਠੇਕੇ 'ਤੇ ਰੱਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਹੁਣ ਰੈਗੂਲਰ ਸਫ਼ਾਈ ਸੇਵਕ/ਸੀਵਰਮੈਨ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਣ ਵਾਲੇ ਕੁੱਲ ਮਾਸਿਕ ਮਿਹਨਤਾਨੇ ਦੇ ਬਰਾਬਰ ਮਿਹਨਤਾਨਾ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਵੱਲੋਂ ਠੇਕੇ 'ਤੇ ਰੱਖੇ ਗਏ ਸਫ਼ਾਈ ਕਰਮਚਾਰੀਆਂ ਨੂੰ ਹੁਣ 1 ਅਗਸਤ, 2026 ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਮਿਲਣ ਵਾਲੇ 20,500 ਰੁਪਏ ਪ੍ਰਤੀ ਮਹੀਨਾ ਦੇ ਬਰਾਬਰ ਤਨਖਾਹ ਮਿਲੇਗੀ।” ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ, “ਇਸ ਸੋਧੇ ਹੋਏ ਢਾਂਚੇ ਵਿੱਚ ਪਿਛਲੀਆਂ ਠੇਕੇ ਅਧਾਰਤ ਤਨਖਾਹਾਂ ਦੇ ਮੁਕਾਬਲੇ ਕਾਫ਼ੀ ਵੱਡਾ ਵਾਧਾ ਕੀਤਾ ਗਿਆ ਹੈ। ਮਿਹਨਤਾਨਾ 20,500 ਰੁਪਏ ਕਰਨ ਤੋਂ ਪਹਿਲਾਂ ਹਾਲ ਹੀ ਵਿੱਚ ਇਹ 10,500 ਰੁਪਏ ਤੋਂ ਵਧਾ ਕੇ 14,000 ਰੁਪਏ ਕੀਤਾ ਗਿਆ ਸੀ। ਮਾਨ ਸਰਕਾਰ ਦੇ ਇਸ ਫੈਸਲੇ ਨਾਲ ਸੈਨੀਟੇਸ਼ਨ ਸੇਵਾਵਾਂ 'ਤੇ ਨਿਰਭਰ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਮੈਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਨੂੰ 1 ਅਗਸਤ ਤੋਂ ਤੁਰੰਤ ਪ੍ਰਭਾਵ ਨਾਲ ਇਸ ਹੁਕਮ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।” ਬਰਨਾਲਾ ਵਿੱਚ ਹਾਲ ਹੀ ਵਿੱਚ ਵਾਪਰੀ ਮੰਦਭਾਗੀ ਘਟਨਾ ਬਾਰੇ ਗੱਲ ਕਰਦਿਆਂ, ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ, “ਇਸ ਮਾਮਲੇ ਦੀ ਜਾਂਚ ਕਰਨ ਅਤੇ ਜਲਦ ਨਿਆਂ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਗਿਆ ਹੈ। ਇਹ ਹਰੇਕ ਵਰਕਰ ਦੀ ਭਲਾਈ ਅਤੇ ਇੱਕ ਸਾਫ਼ ਅਤੇ ਸਿਹਤਮੰਦ ਪੰਜਾਬ ਬਣਾਉਣ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੂਬਾ ਸਰਕਾਰ ਜਨਤਕ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਲਈ ਸਮਾਜਿਕ ਨਿਆਂ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ