Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਕੋਹਲੀ ਵੱਲੋਂ ਪਟਿਆਲਾ ਤੋਂ ਦੋ ਹੋਰ ਬੱਸਾਂ ਰਵਾਨਾ

July 27, 2026 09:23 PM
Rozana Sehaj times
 
ਪਟਿਆਲਾ : ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੀ ਢਿੱਲੋਂ ਕਾਲੋਨੀ ਅਤੇ ਤੇਜ ਬਾਗ ਕਾਲੋਨੀ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਵਾਰਡ ਨੰਬਰ 35 ਦੇ ਇੰਚਾਰਜ ਰਮੇਸ਼ ਸਿੰਗਲਾ ਅਤੇ ਵਾਰਡ ਨੰਬਰ 34 ਦੇ ਐੱਮ.ਸੀ. ਤੇਜਿੰਦਰ ਮਹਿਤਾ ਵੀ ਮੌਜੂਦ ਸਨ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ