Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਪਾਰੀਆਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਗਏ ਨਿਰਦੇਸ਼

July 27, 2026 09:31 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਸਮੇਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਗਮਾਡਾ, ਪੁਲਿਸ ਵਿਭਾਗ, ਬਿਜਲੀ ਵਿਭਾਗ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਸ਼ਿਕਾਇਤਾਂ ਨੂੰ ਵਿਸਥਾਰ ਨਾਲ ਉਠਾਇਆ ਗਿਆ। ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਮਾਮਲੇ ਨੂੰ ਬਿਨਾਂ ਲੋੜ ਦੇ ਲੰਬਿਤ ਨਾ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੀਵਰੇਜ, ਸਫ਼ਾਈ, ਸੜਕਾਂ, ਮਾਰਕਿਟ ਵਿੱਚ ਹੋ ਰਹੀਆਂ ਚੋਰੀਆਂ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾਉਣ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਉਠਾਏ ਗਏ ਮਸਲਿਆਂ ਨੂੰ ਸੁਣਿਆ ਅਤੇ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਮੁਸ਼ਕਿਲਾਂ ਦੇ ਹੱਲ ਲਈ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।  ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਅਤੇ ਵਪਾਰਕ ਭਾਈਚਾਰੇ ਵਿਚਕਾਰ ਬਿਹਤਰ ਤਾਲਮੇਲ ਨਾਲ ਵਪਾਰਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ