Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਖਨੌਰੀ ਥਾਣੇ ਦੀ ਕਮਾਨ ਇੰਸਪੈਕਟਰ ਗੁਰਮੀਤ ਸਿੰਘ ਦੇ ਹੱਥਾਂ ਵਿੱਚ

July 27, 2026 09:45 PM
Rozana Sehaj times
ਖਨੌਰੀ : ਥਾਣਾ ਖਨੌਰੀ ਦੇ ਐਸਐਚਓ ਯੋਗੇਸ਼ ਗਰਗ ਦੀ ਰੁਟੀਨ ਤਬਦੀਲੀ ਤੋਂ ਬਾਅਦ ਇੰਸਪੈਕਟਰ ਗੁਰਮੀਤ ਸਿੰਘ ਨੇ ਸੋਮਵਾਰ ਨੂੰ ਬਤੌਰ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਥਾਣਾ ਖਨੌਰੀ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਪੁਲਿਸ ਥਾਣਾ ਮੂਨਕ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਕਰਵਾਈ ਗਈ ਆਪਣੀ ਪਹਿਲੀ ਪ੍ਰੈਸ ਮਿਲਣੀ ਦੌਰਾਨ ਇੰਸਪੈਕਟਰ ਗੁਰਮੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਖਨੌਰੀ ਖੇਤਰ ਵਿੱਚ ਪੂਰੀ ਦ੍ਰਿੜਤਾ, ਇਮਾਨਦਾਰੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਨੌਰੀ ਖੇਤਰ ਵਿੱਚ ਕਾਨੂੰਨ ਦਾ ਰਾਜ ਕਾਇਮ ਰੱਖਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਪੁਲਿਸ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਥਾਣਾ ਖਨੌਰੀ ਵਿੱਚ ਆਉਣ ਵਾਲੇ ਹਰ ਆਮ ਅਤੇ ਖ਼ਾਸ ਵਿਅਕਤੀ ਦੀ ਸ਼ਿਕਾਇਤ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਹਰ ਸ਼ਿਕਾਇਤ ਦਾ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਲੋਕਾਂ ਨਾਲ ਸਨਮਾਨਜਨਕ ਵਿਵਹਾਰ ਅਤੇ ਜਨਤਾ-ਪੁਲਿਸ ਦੇ ਆਪਸੀ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਕਾਰਜ-ਸ਼ੈਲੀ ਦਾ ਅਹਿਮ ਹਿੱਸਾ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ, ਅਪਰਾਧਿਕ ਗਤੀਵਿਧੀਆਂ ਜਾਂ ਕਿਸੇ ਵੀ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ