ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਇਲਾਕੇ ਦੇ ਸਰਕਾਰੀ ਸਕੂਲ ਲਾਡੋਵਾਲ, ਅਯਾਲੀ ਖੁਰਦ ਅਤੇ ਹੰਬੜਾ ਬੇਟ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਬੈਗ ਵੰਡਣ ਦੀ ਇਸ ਰਸਮ ਦੌਰਾਨ ਹਲਕੇ ਦੇ ਗੁਰਭੇਜ ਸਿੰਘ ਛੋਹਲੇ ਸੀਨੀਅਰ ਆਪ ਆਗੂ ਅਤੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਲੱਕੀ ਤਲਵੰਡੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਅਜਿਹੇ ਸ਼ਲਾਘਾਯੋਗ ਉਪਰਾਲਿਆਂ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਹੋਵੇਗਾ, ਉੱਥੇ ਹੀ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਵਿੱਚ ਪੜ੍ਹਨ ਦਾ ਉਤਸ਼ਾਹ ਅਤੇ ਆਤਮ-ਵਿਸ਼ਵਾਸ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਾਰੀ ਯੂਥ ਵਿੰਗ ਦੀ ਟੀਮ ਇਸ ਬਿਹਤਰ ਫੈਸਲੇ ਲਈ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ।