Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ

July 27, 2026 09:50 PM
Arvinder Singh
 
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇਲ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜੁਲਾਈ ਨੂੰ 1999 ਦੀ ਕਾਰਗਿਲ ਯੁੱਧ ਵਿਚ ਭਾਰਤ ਦੀ ਪਾਕਿਸਤਾਨ ਉੱਤੇ ਹੋਈ ਫੈਸਲਾਕੁੰਨ ਜਿੱਤ ਦੀ ਯਾਦ ਨੂੰ ਤਾਜਾ ਰੱਖਣ ਲਈ ਸਮਾਗਮ ਕੀਤਾ ਗਿਆ ਅਤੇ ਯੁੱਧ ਵਿਚ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਸ਼ਰਧਾਂਜਲੀ ਦਿਤੀ ਗਈ। ਅਜਿਹੇ ਸਮਾਗਮਾਂ ਨਾਲ ਸੈਨਿਕਾਂ ਵਿਚ ਦੇਸ ਦੀਆ ਸਰਹੱਦਾਂ ਦੀ ਰਖਿਆ ਸੁਰਖਿਆ ਕਰਨ ਲਈ ਇਕ ਨਵਾਂ ਜੋਸ਼, ਜਜਬਾ ਅਤੇ ਉਤਸ਼ਾਹ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਾਰਜ ਨਿਸਚੇ ਹੀ ਸ਼ਲਾਘਾਯੋਗ ਹਨ ਪਰੰਤੂ ਇਥੇ ਇਹ ਵੀ ਯਾਦ ਰਖਣ ਦੀ ਲੋੜ ਹੈ ਕਿ ਜੰਗਾਂ-ਯੁੱਧਾਂ ਵਿਚ ਸ਼ਹੀਦ ਹੋਏ ਜਾਂ ਅਪੰਗ ਹੋਕੇ ਸਰੀਰਕ ਤੌਰ ਉੱਤੇ ਨਿਕਾਰਾ ਹੋਏ ਅਤੇ ਸਾਬਕਾ ਸੈਨਿਕਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਖਾਸ ਕਰਕੇ ਵੀਰ ਨਾਰੀਆਂ (ਵਿਧਵਾਵਾਂ) ਨੂੰ ਇਨਸਾਫ ਪ੍ਰਾਪਤੀ ਲਈ ਬਹੁਤ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਿਲ੍ਹਾ ਸੈਨਿਕ ਭਲਾਈ ਬੋਰਡ ਅਤੇ ਹੋਰ ਕਈ ਅਦਾਰੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਾਰਜਸ਼ੀਲ ਹਨ ਪਰੰਤੂ ਲਾਲ ਫੀਤਾਸ਼ਾਹੀ ਅਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਉਨ੍ਹਾਂ ਸਾਬਕਾ ਜਾਂ ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਹੀਂ ਮਿਲ ਰਿਹਾ, ਜੋ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸਰਕਾਰ ਸੈਨਿਕਾਂ ਦੀਆਂ ਕਠਿਨਾਈਆਂ ਦੇ ਹੱਲ ਲਈ ਠੋਸ ਕਦਮ ਚੁੱਕੇ ਤਾਂ ਜੋ ਵੀਰ ਸੈਨਿਕਾਂ/ਅਫਸਰਾਂ ਦਾ ਮਨੋਬਲ, ਜੋਸ਼ ਅਤੇ ਜਜਬਾ ਹੋਰ ਮਜਬੂਤ ਹੋ ਸਕੇ।
 
ਫੋਟੋ 
 ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ