Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Education

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ

July 27, 2026 11:02 PM
SehajTimes

ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਭਗਵੰਤ ਸਿੰਘ ਮਾਨ
ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬਲਾਕ ਦਾ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ

]ਲੁਧਿਆਣਾ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ। ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖ਼ਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਮੈਂ ਗਰੁੱਪ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਸ਼ਾਮਲ ਹਨ।” ਮੁੱਖ ਮੰਤਰੀ ਨੇ ਕਿਹਾ, “ਵਰਧਮਾਨ ਟੈਕਸਟਾਈਲਜ਼ ਗਰੁੱਪ ਖ਼ਾਸ ਤੌਰ `ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ।” ਉਨ੍ਹਾਂ ਆਖਿਆ, “ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ `ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰ ਕੇ ਦੁਨੀਆ ਨੂੰ ਰੌਸ਼ਨ ਕਰਦਾ ਹੈ, ਜਿਸ ਕਰ ਕੇ ਸੂਬਾ ਸਰਕਾਰ ਇਸ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।” ਮੁੱਖ ਮੰਤਰੀ ਨੇ ਦੱਸਿਆ, “ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਪਗ ਤਿੰਨ ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਜਿੱਥੇ 16 ਸਕੂਲਜ਼ ਆਫ਼ ਐਮੀਨੈਂਸ, 11 ਸਕੂਲਜ਼ ਆਫ਼ ਬ੍ਰਿਲਿਅੰਸ ਅਤੇ 35 ਸਕੂਲਜ਼ ਆਫ਼ ਹੈਪੀਨੈੱਸ ਹਨ। ਮਿਲਰਗੰਜ ਅਤੇ ਡਿਵੀਜ਼ਨ ਨੰਬਰ 3, ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ਼ ਐਮੀਨੈਂਸ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। 146 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 33 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ, 9 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪਾਸ ਕੀਤੀ ਹੈ।”

 
 

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ