Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੁਨਾਮ ਦੇ ਵਿਕਾਸ ਤੇ ਦਾਮਨ ਬਾਜਵਾ ਨੇ ਖੜ੍ਹੇ ਕੀਤੇ ਸਵਾਲ

July 28, 2026 04:02 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਵਿਕਾਸ ਤੇ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਆਖਿਆ ਕਿ 31 ਜੁਲਾਈ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਦੀ ਅਨਾਜ ਮੰਡੀ ਵਿੱਚ ਕਰਵਾਏ ਜਾ ਰਹੇ ਸਰਕਾਰੀ ਸਮਾਗਮ ਤੋਂ ਪਹਿਲਾਂ ਬਰਸਾਤੀ ਪਾਣੀ ਮੰਡੀ ਵਿੱਚ ਇਕੱਠਾ ਹੋਣ ਤੋਂ ਰੋਕਣ ਲਈ ਗੇਟਾਂ ਤੇ ਮਿੱਟੀ ਸੁੱਟ ਦਿੱਤੀ ਗਈ ਹੈ। ਭਾਜਪਾ ਆਗੂ ਦਾਮਨ ਬਾਜਵਾ ਨੇ ਨਵੀਂ ਅਨਾਜ ਮੰਡੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਸਮੇਂ ਬੋਲਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਤੋਂ ਪੰਜ ਸਾਲ ਦੇ ਕਾਰਜਕਾਲ ਦੌਰਾਨ ਨਵੀਂ ਅਨਾਜ ਮੰਡੀ ਦੇ ਪਾਣੀ ਨਿਕਾਸੀ ਦਾ ਪ੍ਰਬੰਧ ਨਹੀਂ ਕੀਤਾ ਜਾ ਸਕਿਆ ਇਸ ਦੀ ਮੂੰਹ ਬੋਲਦੀ ਤਸਵੀਰ ਮੰਡੀ ਦੇ ਗੇਟਾਂ ਤੇ ਮਿੱਟੀ ਸੁਟਵਾਉਣ ਤੋਂ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਦੇ ਆਲੇ-ਦੁਆਲੇ ਮੀਂਹ ਦੇ ਪਾਣੀ ਨੂੰ ਅੰਦਰ ਆਉਣ ਤੋਂ ਰੋਕਣ ਲਈ ਗੇਟਾਂ 'ਤੇ ਮਿੱਟੀ ਦੇ ਬੰਨ੍ਹ ਲਗਾਉਣੇ ਪੈ ਰਹੇ ਹਨ। ਇਹ ਦ੍ਰਿਸ਼ ਸਾਫ਼ ਦੱਸਦਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਪੱਕਾ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਨਹੀਂ ਕੀਤਾ ਗਿਆ। ਇਸ ਕਾਰਨ ਮੰਡੀ ਵਿੱਚ ਆਉਣ-ਜਾਣ ਵਾਲੇ ਲੋਕਾਂ ਅਤੇ ਵਪਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਾਮਨ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਅਮਨ ਅਰੋੜਾ ਲਗਾਤਾਰ ਰਿਕਾਰਡ ਤੋੜ ਵਿਕਾਸ ਦੇ ਦਾਅਵੇ ਕਰਦੇ ਹਨ, ਪਰ ਹਕੀਕਤ ਇਹ ਹੈ ਕਿ ਸੁਨਾਮ ਊਧਮ ਸਿੰਘ ਵਾਲਾ ਦੇ ਕਿਸੇ ਵੀ ਬਰਸਾਤ ਪ੍ਰਭਾਵਿਤ ਇਲਾਕੇ ਦੀ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਵਿਕਾਸ ਦੇ ਦਾਅਵੇ ਕਰਨ ਵਾਲੀ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਿਹੜਾ ਅਜਿਹਾ ਸਥਾਈ ਪ੍ਰੋਜੈਕਟ ਮੁਕੰਮਲ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੋਵੇ। ਜ਼ਮੀਨੀ ਹਕੀਕਤ ਇਹ ਹੈ ਕਿ ਹਰ ਮੀਂਹ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਜਾਂਦਾ ਹੈ ਅਤੇ ਪਾਣੀ ਭਰਨ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੁੰਦਾ ਹੈ।
ਦਾਮਨ ਬਾਜਵਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਸਬ ਡਵੀਜ਼ਨ ਅਤੇ ਸੱਤਾਧਾਰੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਿਨੇਟ ਮੰਤਰੀ ਦੇ ਆਪਣੇ ਸ਼ਹਿਰ ਦੀ ਅਨਾਜ ਮੰਡੀ ਦੀ ਇਹ ਹਾਲਤ ਹੈ। ਜੇਕਰ ਸ਼ਹਿਰ ਦੇ ਅੰਦਰੂਨੀ ਇਲਾਕੇ ਦਾ ਇਹ ਹਾਲ ਹੈ ਤਾਂ ਹੋਰ ਇਲਾਕਿਆਂ ਦੀ ਸਥਿਤੀ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ