ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ, ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ ਰਸਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ। ਜਿਸ ਦੀ ਅਗਵਾਹੀ ਡਿਪਟੀ ਡਾਇਰੈਕਟਰ ਡੈਂਟਲ ਡਾ ਜਗਜੋਤ ਕੌਰ ਅਤੇ ਜਿਲਾ ਸਿਹਤ ਅਫਸਰ ਡਾ ਮਨਜੀਤ ਸਿੰਘ ਰਟੌਲ ਸਿੰਘ ਵੱਲੋਂ ਕੀਤੀ ਗਈ। ਇਸ ਮੁਹਿੰਮ ਦੌਰਾਨ ਦੋ ਟੀਮਾਂ ਦਾ ਗਠਨ ਕੀਤਾ ਗਿਆ। ਇਹਨਾਂ ਟੀਮਾਂ ਵਿੱਚ ਜ਼ਿਲ੍ਹਾ ਐਮਆਈਓ ਅਮਰਦੀਪ ਸਿੰਘ, ਡਾ ਭਰਤ ਮਹਾਜਨ, ਜਿਲ੍ਹਾ ਲੈਲੇਂਸਇੰਗ ਅਥਾਰਟੀ ਹੁਸ਼ਿਆਪੁਰ, ਡਰੱਗ ਇੰਸੈਕਟਰ ਗੁਰਦਾਸਪੁਰ ਅਮਰਪਾਲ ਮੱਲ੍ਹੀ, ਡਰੱਗ ਇੰਸਪੈਕਟਰ ਹੁਸ਼ਿਆਰਪੁਰ ਮਨਪ੍ਰੀਤ ਸਿੰਘ, ਡਰੱਗ ਇੰਸਪੈਕਟਰ ਰੋਹਿਤ ਸ਼ਰਮਾ, ਡਰੱਗ ਇੰਸਪੈਕਟਰ ਗੁਰਦੀਪ ਸਿੰਘ, ਫੂਡ ਸੇਫਟੀ ਅਫਸਰ ਸਤਨਾਮ ਸਿੰਘ, ਅਮਨਦੀਪ ਸਿੰਘ, ਸਿਮਰਨਜੀਤ ਸਿੰਘ, ਐਸਆਈ ਪਰਮਜੀਤ ਸਿੰਘ, ਰਜਿੰਦਰ ਸਿੰਘ, ਮਪਹਵ(ਮ) ਰਾਜੇਸ਼ ਕੁਮਾਰ, ਦੀਪਕ ਕੁਮਾਰ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਇਹਨਾਂ ਟੀਮਾਂ ਵੱਲੋਂ ਰਣਜੀਤ ਐਵਨਿਊ ਬੀ ਬਲਾਕ, ਸਰਕੂਲਰ ਰੋਡ, ਬਟਾਲਾ ਰੋਡ, ਨਮਕ ਮੰਡੀ ਆਦੀ ਦੇ ਇਲਾਕਿਆਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 15 ਲੋਕਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਤੇ ਜਿਲਾ ਤੰਬਾਕੂ ਕੰਟਰੋਲ ਅਫਸਰ ਕਮ ਡੀਡੀਐਚਓ ਡਾ ਜਗਜੋਤ ਕੌਰ ਨੇ ਕਿਹਾ ਜਿਲੇ੍ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਵਿਭਾਗ ਵੱਲੋ ਦੋ ਟੀਮਾਂ ਦਾ ਗਠਨ ਕੀਤਾ ਗਿਆ ਹੈ ਇਹਨਾਂ ਟੀਮਾਂ ਵੱਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲੇ ਤੰਬਾਕੂ ਨੋਸ਼ੀ ਤੰਬਾਕੂ ਨੋਸ਼ੀ ਕਰਨ ਵਾਲੇ 15 ਲੋਕਾਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ। ਇਸ ਇਸ ਦੇ ਨਾਲ ਹੀ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਪ੍ਰੋਡਕਟ ਵੇਚਣਾ ਕਾਨੂੰਨਨ ਅਪਰਾਧ ਹੈ।