ਦੇਵੀਗੜ੍ : ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਮੰਡੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆI ਇਸ ਬਾਰੇ ਪੱਤਰਕਾਰ ਨੂੰ ਵਿਸ਼ੇਸ਼ ਮਿਲਣੀ ਦੌਰਾਨ ਜਾਣਕਾਰੀ ਦਿੰਦੇ ਹੋਏ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਨੌਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਅਸਿਸਟੈਂਟ ਡਾਇਰੈਕਟਰ ਸ. ਜਰਨੈਲ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਡਾ. ਤੇਜਿੰਦਰ ਪਾਲ ਸਿੰਘ ਨੇ “ਭੱਟ ਵਹੀਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਸਮਾਚਾਰ” ਵਿਸ਼ੇ ਉੱਤੇ ਆਪਣਾ ਖੋਜ-ਪੱਤਰ ਪੇਸ਼ ਕੀਤਾI ਪਰਚੇ ਦੇ ਆਧਾਰ ਤੇ ਉਨ੍ਹਾਂ ਨੇ ਭੱਟ ਵਹੀਆਂ ਵਿੱਚ ਦਰਜ ਇਤਿਹਾਸਕ ਸਰੋਤਾਂ ਦੇ ਆਧਾਰ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਮਹੱਤਵਪੂਰਨ ਤੱਥਾਂ ਅਤੇ ਘਟਨਾਵਾਂ ਦਾ ਵਿਸ਼ਲੇਸ਼ਣ ਪੇਸ਼ ਕੀਤਾ, ਜਿਸ ਦੀ ਵਿਦਵਾਨਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਸੈਮੀਨਾਰ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਵਿਦਵਾਨਾਂ, ਖੋਜਾਰਥੀਆਂ ਅਤੇ ਇਤਿਹਾਸਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੰਡੀ ਦੀ ਸਿੱਖ ਸੰਗਤ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਮੈਂਬਰ ਵੀ ਹਾਜ਼ਰ ਸਨI