Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਭਾਜਪਾ ਦੇ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਦੋ ਨੌਜਵਾਨ ਗਿਰਫ਼ਤਾਰ

July 28, 2026 06:57 PM
Rozana Sehaj times
 
ਸੰਗਰੂਰ : ਸੰਗਰੂਰ ਪੁਲੀਸ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹੋਏ ਹਮਲੇ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਐਸ ਐਸ ਪੀ ਡਾ ਰਵਜੋਤ ਗਰੇਵਾਲ ਅਨੁਸਾਰ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ ਵਿਦੇਸ਼ ਬੈਠੇ ਰਾਣਾ ਭਾਊ ਨਾਮੀ ਵਿਅਕਤੀ ਦੇ ਸੰਪਰਕ ਵਿੱਚ ਸਨ, ਜਿਸ ਨੇ ਵਾਰਦਾਤ ਦੀ ਵੀਡੀਓ ਬਣਾ ਕੇ ਭੇਜਣ ਬਦਲੇ ਭਾਰੀ ਰਕਮ ਦੇਣ ਦਾ ਵਾਅਦਾ ਕੀਤਾ ਸੀ। ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜੁਲਾਈ ਦੀ ਰਾਤ ਨੂੰ ਕਰੀਬ 2 ਵੱਜ ਕੇ 35 ਮਿੰਟ ‘ਤੇ ਦੋ ਨੌਜਵਾਨ ਪੈਦਲ ਪਿੰਡ ਉਪਲੀ ਵਾਲੀ ਸਾਈਡ ਤੋਂ ਸੜਕ ਪਾਰ ਕਰਕੇ ਆਏ, ਜਿਨ੍ਹਾਂ ਨੇ ਬੋਤਲ ‘ਤੇ ਲੱਗੀ ਸੂਤਲੀ ਨੂੰ ਅੱਗ ਲਗਾ ਕੇ ਬੀਜੇਪੀ ਦਫ਼ਤਰ ਦੀ ਚਾਰ-ਦੀਵਾਰੀ ਦੀ ਕੰਧ ਉੱਪਰੋਂ ਬਿਲਡਿੰਗ ਉੱਪਰ ਸੁੱਟ ਦਿੱਤਾ ਅਤੇ ਵਾਪਸ ਚਲੇ ਗਏ। ਤਫ਼ਤੀਸ਼ ਦੌਰਾਨ ਹਿਊਮਨ ਐਂਡ ਟੈਕਨੀਕਲ ਇੰਟੈਲੀਜੈਂਸ ਦੀ ਮਦਦ ਨਾਲ 24 ਘੰਟਿਆਂ ਦੇ ਅੰਦਰ-ਅੰਦਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਹੈਪੀ ਸਿੰਘ ਉਰਫ਼ ਹੈਪੀ ਬਾਸੀ ਪਿੰਡ ਭੰਮਾਬਦੀ ਥਾਣਾ ਲੌਂਗੋਵਾਲ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਵਾਰਡ ਨੰਬਰ 12 ਸ਼ਹੀਦ ਊਧਮ ਸਿੰਘ ਬਸਤੀ ਲਹਿਰਾ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਰਾਣਾ ਭਾਊ ਨਾਮੀ ਵਿਅਕਤੀ ਦੇ ਸੰਪਰਕ ਵਿੱਚ ਸਨ, ਜਿਸ ਨੇ ਦੋਸ਼ੀਆਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਅਤੇ ਮੌਕੇ ਦੀ ਵੀਡੀਓ ਬਣਾ ਕੇ ਭੇਜਣ ਬਦਲੇ ਭਾਰੀ ਰਕਮ ਦੇਣ ਦਾ ਵਾਅਦਾ ਕੀਤਾ ਸੀ। ਇਸ ਵਿੱਚੋਂ ਰਾਣਾ ਭਾਊ ਨੇ ਦੋ ਟਰਾਂਜੈਕਸ਼ਨਾਂ (1200 ਰੁਪਏ ਅਤੇ 1000 ਰੁਪਏ) ਰਾਹੀਂ ਕੁੱਲ 2200 ਰੁਪਏ ਦੋਸ਼ੀਆਂ ਨੂੰ ਭੇਜ ਦਿੱਤੇ ਸਨ।


ਰਾਣਾ ਭਾਊ ਦੇ ਕਹਿਣ ‘ਤੇ ਦੋਸ਼ੀਆਂ ਵੱਲੋਂ ਮੌਕੇ ਦੀ ਵੀਡੀਓ ਵੀ ਬਣਾਈ ਗਈ ਸੀ, ਤਾਂ ਜੋ ਉਹ ਵੀਡੀਓ ਰਾਣਾ ਭਾਊ ਤੱਕ ਭੇਜ ਕੇ ਉਸ ਪਾਸੋਂ ਬਕਾਇਆ ਰਕਮ ਹਾਸਲ ਕਰ ਸਕਣ। ਦੋਸ਼ੀਆਂ ਪਾਸੋਂ ਮੋਬਾਈਲ ਫੋਨ ਵੀ ਬਰਾਮਦ ਕੀਤੇ ਜਾ ਚੁੱਕੇ ਹਨ। ਰਾਣਾ ਭਾਊ ਦੇ ਸੋਸ਼ਲ ਮੀਡੀਆ ਅਕਾਊਂਟ ਅਤੇ ਦੋਸ਼ੀਆਂ ਨੂੰ ਕੀਤੀ ਟਰਾਂਜੈਕਸ਼ਨ ਦੀਆਂ ਯੂ.ਪੀ.ਆਈ. ਆਈ.ਡੀਜ਼ ਬਾਰੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਵਿਦੇਸ਼ੀ ਸੰਪਰਕ ਹੋਣ ਕਾਰਨ ਇਨ੍ਹਾਂ ਖ਼ਿਲਾਫ਼ ‘ਯੂ.ਏ.ਪੀ.ਏ.’  ਵੀ ਲਗਾਇਆ ਗਿਆ ਹੈ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ