Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਰਚੰਦ ਸਿੰਘ ਬਰਸਟ ਨੇ ਮਾਰਕਿਟ ਕਮੇਟੀ ਸਮਾਣਾ ਵਿਖੇ ਲਗਾਏ ਛਾਂਦਾਰ ਤੇ ਫਲਦਾਰ ਬੂਟੇ

July 28, 2026 07:07 PM
Rozana Sehaj times
ਸਮਾਣਾ :  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮਾਰਕਿਟ ਕਮੇਟੀ ਸਮਾਣਾ ਦੇ ਦਫ਼ਤਰ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਸੌਂਪੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕਿਟ ਕਮੇਟੀ ਦੇ ਉੱਚ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ ਅਤੇ ਵਾਤਾਵਰਣ ਸਬੰਧੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਨੂੰ ਹਰੀ-ਭਰੀ ਰੱਖਣ ਲਈ ਹਰ ਇੱਕ ਨਾਗਰਿਕ ਨੂੰ ਘੱਟੋ-ਘੱਟ 5-5 ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ। ਇਸ ਦੇ ਨਾਲ ਹੀ ਹਰ ਵਿਅਕਤੀ ਨੂੰ ਆਪਣੇ ਜਨਮ ਦਿਨ ਮੌਕੇ 'ਤੇ 2-2 ਬੂਟੇ ਹੋਰ ਲਗਾਉਣੇ ਚਾਹੀਦੇ ਹਨ। ਸ. ਬਰਸਟ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸ਼ੁੱਧ ਰੱਖਣ ਲਈ ਵੱਡੇ ਪੱਧਰ 'ਤੇ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ ਪਿਛਲੇ ਚਾਰ ਸੀਜ਼ਨਾਂ ਦੌਰਾਨ ਸੂਬੇ ਵਿੱਚ 1,21,000 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਇਸ ਲਹਿਰ ਨੂੰ ਹੋਰ ਅੱਗੇ ਵਧਾਉਂਦੇ ਹੋਏ ਮੌਜੂਦਾ ਸੀਜ਼ਨ ਦੌਰਾਨ 55,000 ਹੋਰ ਨਵੇਂ ਬੂਟੇ ਲਗਾਉਣ ਦਾ ਟੀਚਾ ਹੈ। 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ