Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਆਸਟਰੇਲੀਆ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ 'ਚ ਅੱਗ ਲੱਗਣ ਦੀ ਘਟਨਾ 'ਤੇ ਬਾਬਾ ਦਿਲਬਾਗ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

July 28, 2026 07:09 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ  : ਆਸਟਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਦੁਖਦਾਈ ਘਟਨਾ 'ਤੇ 'ਜਥਾ ਸਿਰਲੱਥ ਖਾਲਸਾ' ਦੇ ਆਗੂ ਬਾਬਾ ਦਿਲਬਾਗ ਸਿੰਘ ਜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਆਖਿਆ ਕਿ ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਸਮੁੱਚੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਬਾਬਾ ਦਿਲਬਾਗ ਸਿੰਘ ਜੀ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਜਿੱਥੇ ਵੀ ਸਿੱਖ ਵਸਦੇ ਹਨ, ਉੱਥੇ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਕੀਤੀ ਗਈ ਹੈ, ਜੋ ਕਿ ਸਿੱਖ ਭਾਈਚਾਰੇ ਦੀ ਧਾਰਮਿਕ ਪਛਾਣ ਦਾ ਪ੍ਰਤੀਕ ਹਨ। ਉਹਨਾਂ ਮੰਗ ਕੀਤੀ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਸੰਗਤ ਦੇ ਮਨਾਂ ਵਿੱਚ ਬਣੀ ਚਿੰਤਾ ਦੂਰ ਹੋ ਸਕੇ। ਉਹਨਾਂ ਨੇ ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਪ੍ਰਬੰਧਾਂ ਪ੍ਰਤੀ ਵਧੇਰੇ ਸੁਚੇਤ ਹੋਣ ਦੀ ਅਪੀਲ ਕੀਤੀ। ਉਹਨਾਂ ਸੁਝਾਅ ਦਿੱਤਾ ਕਿ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਅਤੇ ਸਮੇਂ-ਸਮੇਂ 'ਤੇ ਬਿਜਲੀ ਦੇ ਉਪਕਰਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ। ਬਾਬਾ ਜੀ ਨੇ ਜੋਰ ਦੇ ਕੇ ਕਿਹਾ ਕਿ ਲੋੜੀਂਦੇ ਸੁਰੱਖਿਆ ਕਦਮ ਚੁੱਕ ਕੇ ਹੀ ਭਵਿੱਖ ਵਿੱਚ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼