Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਪਿੰਡਾਂ ਵਿੱਚ ਬਣ ਰਹੀ ਪ੍ਰੇਰਨਾ ਦਾ ਸਰੋਤ

July 28, 2026 07:14 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਿਖਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਡਾਕੂਮੈਂਟਰੀ ਵੈਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਅਤੇ ਵਡਾਲਾ ਜੌਹਲ, ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਰਜ਼ਾਦਾ ਅਤੇ ਕਰਤਾਰਪੁਰ, ਅਤੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਭੰਗਵਾਂ ਅਤੇ ਰੱਖ ਭੰਗਵਾਂ ਵਿਖੇ ਪਹੁੰਚੀ। ਇਨ੍ਹਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਦਸਤਾਵੇਜ਼ੀ ਫਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਮਿਹਨਤ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਫਿਲਮਾਂ ਦਾ ਪ੍ਰਦਰਸ਼ਨ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜ ਸਕਣਗੇ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਨੂੰ ਸਾਕਾਰ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨ ਰਾਹੀਂ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼