Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

July 28, 2026 07:18 PM
Rozana Sehaj times

ਅੰਮ੍ਰਿਤਸਰ :  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੂਟੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਪਿਆਰ ਕਰਨ ਦਾ ਸੰਦੇਸ਼ ਦਿੱਤਾ ਹੈ। ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ `ਤੇ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਪੌਦੇ ਲਗਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਅਤੇ ਵੱਡੇ ਰੁੱਖਾਂ ਵਜੋਂ ਵਿਕਸਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ। ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਮਲੀ ਰੂਪ ਵਿੱਚ ਅਪਣਾਉਣ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼