Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪੀਐਸਟੀਸੀ ਪੋਰਟਲ 'ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਪਟਾਰਾ: ਅਨਿਲ ਠਾਕੁਰ

July 28, 2026 07:21 PM
Rozana Sehaj times

ਅੰਮ੍ਰਿਤਸਰ :  ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੀਐਸਟੀਸੀ (PSTC) ਪੋਰਟਲ 'ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਮੀਟਿੰਗ ਦੌਰਾਨ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀਐਸਟੀਸੀ ਪੋਰਟਲ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ ਅਤੇ ਇਸ 'ਤੇ ਦਰਜ ਹਰ ਸ਼ਿਕਾਇਤ ਦਾ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਰਟਲ 'ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਯਮਤ ਸਮੀਖਿਆ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬਿਨਾਂ ਵਾਜਬ ਕਾਰਨ ਲੰਬਿਤ ਨਾ ਰੱਖਿਆ ਜਾਵੇ ਅਤੇ ਜੇਕਰ ਕਿਸੇ ਮਾਮਲੇ ਵਿੱਚ ਤਕਨੀਕੀ ਜਾਂ ਪ੍ਰਸ਼ਾਸਕੀ ਰੁਕਾਵਟ ਹੋਵੇ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਸ੍ਰੀ ਠਾਕੁਰ ਨੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣ ਨਾਲ ਨਾ ਸਿਰਫ਼ ਸਰਕਾਰ ਪ੍ਰਤੀ ਉਨ੍ਹਾਂ ਦਾ ਭਰੋਸਾ ਮਜ਼ਬੂਤ ਹੋਵੇਗਾ, ਸਗੋਂ ਸੂਬੇ ਵਿੱਚ ਵਪਾਰ ਅਤੇ ਨਿਵੇਸ਼ ਲਈ ਹੋਰ ਅਨੁਕੂਲ ਮਾਹੌਲ ਵੀ ਸਿਰਜੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਭਵਿੱਖ ਵਿੱਚ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਵੀ ਨਿਰਧਾਰਿਤ ਸਮਾਂ-ਸੀਮਾ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਸ੍ਰੀ ਸ਼ੀਤਲ ਜੁਨੇਜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਸੂਬੇ ਵਿੱਚ ਵਪਾਰ ਪੱਖੀ ਮਾਹੌਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਕਿਹਾ ਕਿ ਵਪਾਰੀ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਹਫ਼ਤੇ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗਾਂ ਕਰਕੇ ਪੀਐਸਟੀਸੀ ਪੋਰਟਲ 'ਤੇ ਦਰਜ ਸ਼ਿਕਾਇਤਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਸਮੇਂਬੱਧ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਪਲਵੀ ਮਿਸ਼ਰਾ ਨੇ ਦੱਸਿਆ ਕਿ ਪੋਰਟਲ 'ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਮੁੱਖ ਸ਼ਿਕਾਇਤਾਂ ਸੀਵਰੇਜ ਦੀ ਸਫ਼ਾਈ, ਬਿਜਲੀ ਦੀਆਂ ਲਟਕਦੀਆਂ ਤਾਰਾਂ, ਉਦਯੋਗਿਕ ਖੇਤਰਾਂ ਵਿੱਚ ਪੁਲਿਸ ਗਸ਼ਤ ਵਧਾਉਣ ਅਤੇ ਮਾਲ ਵਿਭਾਗ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸੀਵਰੇਜ ਪ੍ਰਬੰਧ ਨੂੰ ਸੁਧਾਰਿਆ ਜਾ ਰਿਹਾ ਹੈ, ਉਦਯੋਗਿਕ ਖੇਤਰਾਂ ਵਿੱਚ ਪੁਲਿਸ ਗਸ਼ਤ ਵਧਾਈ ਗਈ ਹੈ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵਪਾਰੀਆਂ ਨਾਲ ਮਿਲ ਕੇ ਮੌਕੇ 'ਤੇ ਜਾ ਕੇ ਸਮੱਸਿਆਵਾਂ ਦਾ ਹੱਲ ਕਰਨਗੇ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਸਹਾਇਕ ਕਮਿਸ਼ਨਰ ਸੇਲਜ਼ ਟੈਕਸ ਸ੍ਰੀ ਮਹੇਸ਼ ਗੁਪਤਾ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਵਿਸ਼ਾਲ ਵਧਾਵਨ, ਡੀ.ਐਸ.ਪੀ. ਹੈੱਡਕੁਆਰਟਰ ਸ੍ਰੀ ਬਲਰਾਜ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ੍ਰੀ ਸੁਖਜਿੰਦਰ ਸਿੰਘ, ਐਸ.ਡੀ.ਓ. ਬੀ.ਐਸ.ਐਨ.ਐਲ., ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪੀ.ਐਸ. ਸਹੋਤਾ, ਐਡੀਸ਼ਨਲ ਐਸ.ਈ. ਪੀ.ਐਸ.ਪੀ.ਸੀ.ਐਲ. ਸ੍ਰੀ ਸਿਮਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼