ਪਾਤੜਾਂ : ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਨੂੰ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਵੱਲੋਂ ਸੀਨੀਅਰ ਆਪ ਆਗੂ ਗੁਰਮੀਤ ਸਿੰਘ ਅਰੋੜਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡੀਟੀਓ ਕਰਨ ਸਿੰਘ ਨੇ ਪਾਰਟੀ ਵਰਕਰਾਂ ਨੂੰ ਹਰ ਸੰਭਵ ਮਾਨ ਸਨਮਾਨ ਦਾ ਭਰੋਸਾ ਦਿੱਤਾ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਡੀਟੀਓ ਕਰਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹਨਾਂ ਦਾ ਮਕਸਦ ਸ਼ੁਤਰਾਣਾ ਦੇ ਪਛੜੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨਾ ਹੈ। ਸਾਬਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਉਸ ਸਮੇਂ ਦੌਰਾਨ ਬਿਨਾਂ ਕਿਸੇ ਭੇਦਭਾਵ ਦੇ ਜਿੱਥੇ ਇਲਾਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਸ਼ਿਸ਼ਾਂ ਕੀਤੀਆਂ ਉਥੇ ਬਹੁਤ ਸਾਰੇ ਵੱਡੇ ਕੰਮ ਇਲਾਕੇ ਵਿੱਚ ਕੀਤੇ, ਹੁਣ ਵੀ ਉਹਨਾਂ ਦਾ ਮਕਸਦ ਹੈ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਆਪਣੇ ਇਸ ਮਕਸਦ ਦੀ ਪੂਰਤੀ ਲਈ ਹੀ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਕਾਰ ਡੀਲਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਦੀਸ਼ ਰਾਏ ਪੱਪੂ, ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੋਨੀ ਜਲੂਰ, ਕੰਬੋਜ ਵੈਲਫੇਅਰ ਬੋਰਡ ਦੇ ਡਾਇਰੈਕਟਰ ਕੁਲਦੀਪ ਸਿੰਘ ਥਿੰਦ, ਯੂਨੀਵਰਸਲ ਕਾਲਜ ਦੇ ਚੇਅਰਮੈਨ ਬਲਜੀਤ ਸਿੰਘ, ਗੋਬਿੰਦ ਸਿੰਘ ਵਿਰਦੀ, ਕਾਰ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਬਿੱਟੂ ਬੰਦੇਸ਼ਾਂ, ਗੋਪੀ ਅਰੋੜਾ, ਸਾਬਕਾ ਕੌਂਸਲਰ ਫਕੀਰ ਚੰਦ ਗੋਇਲ, ਪਰਮਿੰਦਰ ਸਿੰਘ ਘੱਗਾ, ਪਰਵਿੰਦਰ ਸਿੰਘ ਨਿਆਲ, ਮੱਖਣ ਗੋਇਲ, ਪ੍ਰੀਤ ਗਿੱਲ ਅਤੇ ਸਾਬਕਾ ਕੌਂਸਲਰ ਮੋਹਨ ਲਾਲ ਸਿੰਗਲਾ ਆਦਿ ਹਾਜਰ ਸਨ।