Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

July 28, 2026 07:49 PM
Rozana Sehaj times
ਚੰਡੀਗੜ੍ਹ : ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਖੇਪ ਸਮਾਰੋਹ ਦੌਰਾਨ ਇੱਕ ਜੂਨੀਅਰ ਇੰਜੀਨੀਅਰ, ਤਿੰਨ ਲੈਬ ਟੈਕਨੀਸ਼ੀਅਨ ਅਤੇ ਇੱਕ ਲੈਬ ਸਹਾਇਕ ਵਜੋਂ ਪੰਜ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, "ਤੁਸੀਂ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਵਿਕਾਸ ਖਾਸ ਕਰਕੇ ਮੱਛੀ ਪਾਲਣ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਓਗੇ।" ਉਨ੍ਹਾਂ ਕਿਹਾ ਕਿ ਇਹ ਭਰਤੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਅਧਾਰਤ ਭਰਤੀ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮੱਛੀ ਪਾਲਣ ਮੰਤਰੀ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਸੂਬਾ ਸਰਕਾਰ ਸਿਰਫ਼ ਖਾਲੀ ਅਸਾਮੀਆਂ ਹੀ ਨਹੀਂ ਭਰ ਰਹੀ ਹੈ, ਸਗੋਂ ਇੱਕ ਮਜ਼ਬੂਤ ਅਤੇ ਕੁਸ਼ਲ ਪ੍ਰਸ਼ਾਸਨ ਦੀ ਨੀਂਹ ਰੱਖ ਰਹੀ ਹੈ। ਇਹ ਪੰਜ ਕਰਮਚਾਰੀ ਮੱਛੀ ਪਾਲਣ ਖੇਤਰ ਵਿੱਚ ਸਾਡੀ ਤਕਨੀਕੀ ਸਮਰੱਥਾ ਅਤੇ ਖੋਜ ਸਮਰੱਥਾਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।" ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਭਰ ਵਿੱਚ ਐਕੂਆਕਲਚਰ ਅਤੇ ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਮੱਛੀ ਪਾਲਣ ਵਿਭਾਗ ਵਿੱਚ ਹੁਣ ਤੱਕ 22 ਮੱਛੀ ਪਾਲਣ ਅਫ਼ਸਰਾਂ ਸਮੇਤ ਲਗਭਗ 50 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਹਰੇਕ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇ।" ਇਸ ਮੌਕੇ ਡਾਇਰੈਕਟਰ ਸ੍ਰੀ ਹਰਦੇਵ ਸਿੰਘ ਸਮੇਤ ਮੱਛੀ ਪਾਲਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਕੈਪਸ਼ਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੰਗਲਵਾਰ ਨੂੰ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਮੱਛੀ ਪਾਲਣ ਵਿਭਾਗ ਵਿੱਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ