Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

July 28, 2026 07:53 PM
Rozana Sehaj times

ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰਾਜੈਕਟ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵਧ ਕੇ 37 ਹਜ਼ਾਰ ਏਕੜ ਤੋਂ ਵਧੇਰੇ ਰਕਬੇ ਨੂੰ ਸਿੱਧਾ ਖੇਤਾਂ ਤੱਕ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਘੱਟ ਰਹੇ ਪੱਧਰ ਨੂੰ ਰੋਕਣ ਲਈ ਰਾਜ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਉਲੀਕੀ ਜਿਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਬੱਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀਬਿਊਟਰ ਮਾਈਨਰ ਦੇ 82.76 ਕਿਲੋਮੀਟਰ ਅਤੇ 58.85 ਕਿਲੋਮੀਟਰ ਪਾਈਪਲਾਈਨ ਅਤੇ ਖਾਲਿਆਂ ਦੇ ਕੰਮ ਮੁੰਕਮਲ ਹੋਣ ਨਾਲ ਜਿੱਥੇ ਪਾਣੀ, ਬਿਜਲੀ ਦੀ ਬੱਚਤ ਹੋਵੇਗੀ ਉਥੇ ਹੀ ਟਿਊਬਵੈੱਲਾਂ 'ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ ਅਤੇ ਸਿੰਚਾਈ 'ਤੇ ਆਉਣ ਵਾਲਾ ਖ਼ਰਚੇ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਜਦਕਿ ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਤੋਂ ਪਹਿਲਾ ਹਲਕਾ ਵਿਧਾਇਕ ਬੱਸੀ ਪਠਾਣਾਂ ਸ. ਰੁਪਿੰਦਰ ਸਿੰਘ ਹੈਪੀ ਨੇ ਆਪਣੇ ਸੰਬਧੋਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਸਿਖਰਾਂ 'ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਸੀ ਪਠਾਣਾਂ ਅਧੀਨ ਆਉਂਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼' ਤੇ ਸਾਰੀਆਂ ਸੁਵਿਧਾਵਾਂ ਮਿਲ ਸਕਣ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ