Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

July 28, 2026 08:27 PM
Rozana Sehaj times

ਚੰਡੀਗੜ੍ਹ : 
ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ। ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ' ਅਤੇ 'ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ' ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।" ਪ੍ਰਸ਼ਾਸਕੀ ਪੱਧਰ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਨਿਰਦੇਸ਼ ਦਿੱਤੇ ਕਿ ਉਹ ਟਰਾਂਸਪੋਰਟ ਯੂਨੀਅਨਾਂ ਵੱਲੋਂ ਸੌਂਪੇ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ, ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਠੋਸ ਹੱਲ ਤਿਆਰ ਕਰਨ ਅਤੇ ਮਸਲਿਆਂ ਨੂੰ ਅੰਤਿਮ ਰੂਪ ਦੇਣ ਲਈ ਜਲਦ ਤੋਂ ਜਲਦ ਅਗਲੀਆਂ ਮੀਟਿੰਗਾਂ ਕਰਨ। ਟਰਾਂਸਪੋਰਟ ਖੇਤਰ ਦੀਆਂ ਮੀਟਿੰਗਾਂ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਮਸਲਿਆਂ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ 'ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਪੰਜਾਬ', 'ਐਨ.ਐਚ.ਐਮ. ਇੰਪਲਾਈਜ਼ ਯੂਨੀਅਨ', 'ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ' ਅਤੇ 'ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ' ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ। ਮੁਲਾਜ਼ਮ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦਾ ਜਵਾਬ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਰਕਾਰ ਤੁਹਾਡੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਮੇਂ ਸਿਰ ਰਾਹਤ ਦੇਣ ਲਈ ਜ਼ਰੂਰੀ ਕਦਮਾਂ ਦੀ ਸਰਗਰਮੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ।" ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਚਰਨ ਸਿੰਘ ਲਾਹੌਰੀਆ, ਜੇ.ਪੀ. ਅਗਰਵਾਲ, ਬਲਰਾਜ ਸ਼ਰਮਾ, ਕਾਮਰੇਡ ਪ੍ਰੇਮ ਸਿੰਘ ਬਨੂੜ ਅਤੇ ਸ਼ਮਿੰਦਰ ਸਿੰਘ ਬਰਾੜ; ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ ਵੱਲੋਂ ਦਰਸ਼ਨ ਸਿੰਘ, ਸੰਦੀਪ ਸ਼ਰਮਾ, ਜਗਰੂਪ ਸਿੰਘ ਅਤੇ ਬਰਿੰਦਰ ਸਿੰਘ; ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ ਅਤੇ ਅਵਤਾਰ ਸਿੰਘ; ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਸੰਦੀਪ ਕੌਰ, ਜਸਵੀਰ ਸਿੰਘ ਅਤੇ ਡਾ. ਵਾਹਿਦ ਮੁਹੰਮਦ; ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵੱਲੋਂ ਗੁਰਜਿੰਦਰ ਸਿੰਘ ਔਲਖ, ਹਰਮਨਦੀਪ ਸਿੰਘ ਸਿੱਧੂ ਅਤੇ ਨਜ਼ਰ ਸਿੰਘ; ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵੱਲੋਂ ਸ਼ਿੰਦਰਪਾਲ ਸਿੰਘ ਅਤੇ ਜਗਤਾਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ