Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ "ਰੋਸ ਦੇ ਰੁੱਖ" ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

July 28, 2026 08:46 PM
Rozana Sehaj times

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ "ਰੋਸ ਦੇ ਰੁੱਖ (Tree of Resistance)" ਵਜੋਂ ਯਾਦ ਰੱਖਿਆ ਜਾਵੇਗਾ। ਸੈਕਟਰ 66-ਏ, ਮੋਹਾਲੀ ਵਿਖੇ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਅਤੇ ਸ. ਮਨਜਿੰਦਰ ਸਿੰਘ ਲਾਲਪੁਰਾ ਵੀ ਮੌਜੂਦ ਸਨ। ਸਪੀਕਰ ਨੇ ਮੋਂਟੇਸਰੀ ਸਕੂਲ ਅਤੇ ਕੈਫੇ ਦਾ ਦੌਰਾ ਕਰਦਿਆਂ ਸੰਸਥਾ ਦੇ ਪ੍ਰਬੰਧਕਾਂ ਸ. ਗੁਰਪ੍ਰੀਤ ਸਿੰਘ ਬਰਾੜ, ਸ. ਹਰਸ਼ੇਰ ਸਿੰਘ ਸਿੱਧੂ ਅਤੇ ਸ. ਦਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ। ਉਨ੍ਹਾਂ ਬੱਚਿਆਂ ਲਈ ਸੁਰੱਖਿਅਤ, ਸਿਰਜਣਾਤਮਕ ਅਤੇ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਦੇ ਇਸ ਨਿਵੇਕਲੇ ਸੰਕਲਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ੁਰੂਆਤੀ ਬਾਲ ਸਿੱਖਿਆ ਨੂੰ ਪਰਿਵਾਰ-ਕੇਂਦਰਿਤ ਕੈਫੇ ਦੇ ਵਿਚਾਰ ਨਾਲ ਜੋੜਨਾ ਇੱਕ ਪ੍ਰੇਰਣਾਦਾਇਕ ਪਹਿਲ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਬੱਚਿਆਂ ਨੂੰ ਰਚਨਾਤਮਕਤਾ, ਕਹਾਣੀਆਂ ਅਤੇ ਅਨੁਭਵ-ਅਧਾਰਿਤ ਗਤੀਵਿਧੀਆਂ ਰਾਹੀਂ ਸਿੱਖਣ ਦੇ ਮੌਕੇ ਪ੍ਰਦਾਨ ਕਰਦੀ ਹੈ, ਜਦਕਿ ਮਾਪਿਆਂ ਅਤੇ ਬੱਚਿਆਂ ਨੂੰ ਇਕੱਠੇ ਗੁਣਵੱਤਾ ਭਰਿਆ ਸਮਾਂ ਬਿਤਾਉਣ ਲਈ ਵੀ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਨਵੇਂ ਸਿੱਖਿਆ ਮਾਡਲ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸ. ਸੰਧਵਾਂ ਨੇ ਕਿਹਾ ਕਿ ਦੋ ਤੋਂ ਪੰਜ ਸਾਲ ਦੀ ਉਮਰ ਦੇ ਬੱਚਿਆਂ ਲਈ ਸ਼ੁਰੂ ਕੀਤਾ ਗਿਆ ਇਹ ਮੋਂਟੇਸਰੀ ਸਕੂਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਸਹੀ ਪਰਵਰਿਸ਼ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਲਗਭਗ 35 ਬੱਚਿਆਂ ਦਾ ਦਾਖਲਾ ਹੋਣਾ ਇਸ ਸੰਕਲਪ ਦੀ ਲੋਕਪ੍ਰਿਯਤਾ ਅਤੇ ਸਫ਼ਲਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇੱਥੇ ਬੱਚਿਆਂ ਨੂੰ ਮੋਬਾਈਲ ਫੋਨ ਅਤੇ ਟੈਲੀਵਿਜ਼ਨ ਦੀਆਂ ਸਕ੍ਰੀਨਾਂ ਤੋਂ ਦੂਰ ਰੱਖਦਿਆਂ ਇੱਕ ਅਜਿਹਾ ਮਾਹੌਲ ਦਿੱਤਾ ਜਾਂਦਾ ਹੈ, ਜਿੱਥੇ ਉਹ ਖੁਦਮੁਖਤਿਆਰੀ, ਆਤਮ-ਵਿਸ਼ਵਾਸ, ਟੀਮ ਵਰਕ, ਰਚਨਾਤਮਕ ਸੋਚ ਅਤੇ ਜੀਵਨ ਨਾਲ ਜੁੜੇ ਹੋਰ ਮਹੱਤਵਪੂਰਨ ਹੁਨਰ ਕੁਦਰਤੀ ਢੰਗ ਨਾਲ ਸਿੱਖਦੇ ਹਨ। ਇਸ ਦੌਰਾਨ ਸਟੋਰੀਲਾਈਨ ਦੀ ਪ੍ਰਬੰਧਕੀ ਟੀਮ ਨੇ ਆਪਣੇ ਵਿਜ਼ਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਅਜਿਹਾ ਪਾਲਣ-ਪੋਸ਼ਣ ਵਾਲਾ ਮਾਹੌਲ ਤਿਆਰ ਕਰਨਾ ਹੈ, ਜਿੱਥੇ ਬੱਚੇ ਸਿੱਖਣ, ਖੋਜ ਕਰਨ ਅਤੇ ਵਿਕਾਸ ਕਰਨ ਦੇ ਨਾਲ-ਨਾਲ ਪਰਿਵਾਰ ਵੀ ਇਕੱਠੇ ਗੁਣਵੱਤਾ ਭਰਿਆ ਸਮਾਂ ਬਿਤਾ ਸਕਣ। ਪ੍ਰਬੰਧਕਾਂ ਨੇ ਸ. ਸੰਧਵਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਸੰਸਥਾ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਪੰਜਾਬ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਉੱਚ ਪੱਧਰੀ ਸ਼ੁਰੂਆਤੀ ਸਿੱਖਿਆ ਅਤੇ ਬਿਹਤਰ ਤਜਰਬੇ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ। ਆਉਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਕਾਰਜਕਾਲ ਲੋਕ ਹਿੱਤ ਵਿੱਚ ਲਏ ਗਏ ਮਹੱਤਵਪੂਰਨ ਫ਼ੈਸਲਿਆਂ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਸਰਵੋਪਰੀ ਰੱਖਦਿਆਂ ਹੀ ਫ਼ੈਸਲੇ ਲਏ ਹਨ ਤੇ ਆਉਂਦੇ ਸੈਸ਼ਨ ਵਿੱਚ ਵੀ ਇਹ ਸਭ ਕੁਝ ਪ੍ਰਮੁੱਖ ਰਹੇਗਾ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ