Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕੇਂਦਰੀ ਟੀਮ ਵਲੋਂ ਡੇਂਗੂ ਤੇ ਮਲੇਰੀਆ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

July 28, 2026 08:55 PM
Rozana Sehaj times
ਮੋਹਾਲੀ : ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿਚ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰੋਕਥਾਮ ਦੇ ਪ੍ਰਬੰਧਾਂ ਅਤੇ ਸਰਗਰਮੀਆਂ ਦਾ ਜਾਇਜ਼ਾ ਲਿਆ। ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ (ਐਨ.ਵੀ.ਬੀ.ਡੀ.ਸੀ.ਪੀ) ਦੇ ਅਧਿਕਾਰੀਆਂ ਦੀ 10 ਮੈਂਬਰੀ ਟੀਮ ਨੇ ਮਲੇਰੀਆ ਲੈਬਾਂ ਅਤੇ ਫੀਲਡ ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦਿਆਂ ਮੱਛਰ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਮੈਡੀਕਲ ਕਾਲਜ ਦੇ ਪਿ੍ਰੰਸੀਪਲ ਡਾ. ਨਵਦੀਪ ਸੈਣੀ ਨੇ ਟੀਮ ਦਾ ਉਚੇਚਾ ਸਵਾਗਤ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਤਾ। ਇਸ ਤੋਂ ਬਾਅਦ, ਟੀਮ ਨੇ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਜ਼ਿਲ੍ਹਾ ਮਲੇਰੀਆ ਲੈਬ ਦਾ ਦੌਰਾ ਕੀਤਾ। ਟੀਮ ਨੇ ਡੇਂਗੂ ਅਤੇ ਮਲੇਰੀਆ ਦੀ ਜਾਂਚ ਲਈ ਅਪਣਾਈ ਜਾ ਰਹੀ ਪ੍ਰਕਿਰਿਆ, ਨਮੂਨਿਆਂ ਦੀ ਜਾਂਚ, ਰਿਕਾਰਡ ਸੰਭਾਲਣ ਦੀ ਵਿਵਸਥਾ ਅਤੇ ਲੈਬ ਵਿੱਚ ਉਪਲਬਧ ਸਹੂਲਤਾਂ ਦਾ ਗਹੁ ਨਾਲ ਅਧਿਐਨ ਕੀਤਾ। ਲੈਬ ਸਟਾਫ਼ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਫਿਰ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਢਕੋਲੀ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਡੇਂਗੂ ਅਤੇ ਮਲੇਰੀਆ ਸਬੰਧੀ ਮਰੀਜ਼ਾਂ ਦੇ ਇਲਾਜ, ਜਾਂਚ ਸਹੂਲਤਾਂ, ਰਿਪੋਰਟਿੰਗ ਪ੍ਰਣਾਲੀ, ਦਵਾਈਆਂ ਦੀ ਉਪਲਬਧਤਾ ਦੀ ਸਮੀਖਿਆ ਕੀਤੀ ਗਈ। 
 
 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ