Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਕਾਰਵਾਈ ਤੇਜ਼

July 28, 2026 09:32 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ  :  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਪ੍ਰਾਈਵੇਟ ਬੱਸਾਂ ਦੀ ਗਲਤ ਅਤੇ ਵਿਘਨ ਪਾਉਣ ਵਾਲੀ ਪਾਰਕਿੰਗ ਸਬੰਧੀ ਲੋਕਾਂ ਵੱਲੋਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਦੇ ਮੱਦੇਨਜ਼ਰ ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ, ਤਾਂ ਜੋ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਟ੍ਰੈਫਿਕ ਦੀ ਆਵਾਜਾਈ ਨੂੰ ਸੁਚਾਰੂ ਰੱਖਿਆ ਜਾ ਸਕੇ। ਹਰਪ੍ਰੀਤ ਸਿੰਘ ਅਟਵਾਲ, ਪੀ ਸੀ ਐਸ, ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਗਗਨਦੀਪ ਸਿੰਘ, ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ (ਏ.ਆਰ.ਟੀ.ਓ.) ਦੀ ਅਗਵਾਈ ਹੇਠ ਐਨਫੋਰਸਮੈਂਟ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਪ੍ਰਾਈਵੇਟ ਬੱਸਾਂ, ਟੂਰਿਸਟ ਬੱਸਾਂ, ਸਕੂਲ ਬੱਸਾਂ ਅਤੇ ਕੈਬਾਂ/ਟੈਕਸੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦਫ਼ਤਰ, ਖੇਤਰੀ ਟਰਾਂਸਪੋਰਟ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਈ 2026 ਤੋਂ ਨਿਯਮਤ ਤੌਰ 'ਤੇ ਐਨਫੋਰਸਮੈਂਟ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਅਰਸੇ ਦੌਰਾਨ ਵੱਖ-ਵੱਖ ਉਲੰਘਣਾਵਾਂ ਲਈ 1,903 ਚਲਾਨ ਕੀਤੇ ਗਏ ਹਨ ਅਤੇ ਚਲਾਨ ਫੀਸ (ਕੰਪਾਊਂਡਿੰਗ) ਰਾਹੀਂ 1,36,63,501 ਰੁਪਏ ਦੀ ਰਾਸ਼ੀ ਰਾਜ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਈ ਗਈ ਹੈ। ਆਰ.ਟੀ.ਓ. ਨੇ ਦੁਹਰਾਇਆ ਕਿ ਇਨ੍ਹਾਂ ਮੁਹਿੰਮਾਂ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ, ਟ੍ਰੈਫਿਕ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ ਅਤੇ ਵਪਾਰਕ ਵਾਹਨ ਚਾਲਕਾਂ ਅਤੇ ਮਾਲਕਾਂ ਨੂੰ ਮੋਟਰ ਵਹੀਕਲ ਐਕਟ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕਰਨਾ ਹੈ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ