Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਬਲਾਚੌਰ 'ਚ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਅਨਸਰਾਂ ਦੀ ਮੱਦਦ ਨਾ ਕੀਤੀ ਜਾਵੇ-ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ

July 28, 2026 09:45 PM
Rozana Sehaj times
ਬਲਾਚੌਰ : ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਅੱਜ ਨਸ਼ਿਆਂ ਖ਼ਿਲਾਫ਼ ਆਪਣੇ ਹਮਾਇਤੀਆਂ ਨਾਲ ਇੱਕਜੁਟਤਾ ਪ੍ਰਗਟਾਉਂਦਿਆਂ ਸਮੂਹ ਜਨਤਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲੇ ਕਿਸੇ ਵੀ ਅਨਸਰ ਦੀ ਮੱਦਦ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਲਕਾ ਬਲਾਚੌਰ ਵਿਖੇ ਨਸ਼ਿਆਂ ਕਰਕੇ ਮੌਤਾਂ ਦਾ ਸਿਲਸਿਲਾ ਵਧਿਆ ਜਾ ਰਿਹੈ। ਉਨਾਂ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਕਿ ਨੌਜਵਾਨ ਪੀੜ੍ਹੀ ਨੂੰ ਮੌਤ ਦੇ ਰਾਹ ਪਾਉਣ ਵਾਲੇ ਅਜਿਹੇ ਗਲਤ ਅਨਸਰਾਂ ਨੂੰ ਕਾਨੂੰਨਨ ਸਬਕ ਸਿਖਾਉਣ ਦੇ ਨਾਲ-ਨਾਲ ਉਨਾਂ ਦਾ ਸਮਾਜਿਕ ਤੌਰ 'ਤੇ ਵੀ ਬਾਈਕਾਟ ਕੀਤਾ ਜਾਵੇ। ਉਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਨੂੰ ਘੁਣ ਵਾਂਗ ਲੱਗੀ ਇਸ ਬਿਮਾਰੀ ਨੂੰ ਗਲੋਂ ਲਾਹੁਣ ਲਈ ਆਪਣੇ ਆਲੇ- ਦੁਆਲੇ ਦੇ ਨਸ਼ਾ ਪੀੜਤਾਂ ਦੀ ਸ਼ਨਾਖਤ ਕਰਕੇ ਉਨਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਨ| ਉਨ੍ਹਾਂ ਕਿਹਾ ਕਿ ਨਸ਼ਾ ਰਾਤੋ- ਰਾਤ ਖਤਮ ਹੋਣ ਵਾਲੀ ਬਿਮਾਰੀ ਨਾ ਹੋ ਕੇ, ਦ੍ਰਿੜ-ਨਿਸ਼ਚੇ ਅਤੇ ਜ਼ਮੀਨੀ ਪੱਧਰ 'ਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਅਜੇ ਮੰਗੂਪੁਰ ਨੇ ਆਖਿਆ ਕਿ ਸਾਨੂੰ ਵੀ ਨਸ਼ਾ ਪੀੜਤਾਂ ਪ੍ਰਤੀ ਨਫ਼ਰਤ ਦੀ ਬਜਾਏ ਹਮਦਰਦੀ ਵਾਲਾ ਵਤੀਰਾ ਅਪਨਾਉਣਾ ਪਵੇਗਾ ਅਤੇ ਉਨ੍ਹਾਂ ਨੂੰ ਇਸ ਦਲ-ਦਲ ਵਿੱਚੋਂ ਬਾਹਰ ਕੱਢਣ 'ਚ ਉਨਾਂ ਦੀ ਬਾਂਹ ਫੜਨੀ ਪਵੇਗੀ ਅਤੇ ਨਸ਼ਾ ਤਸਤਰਾਂ ਖ਼ਿਲਾਫ਼ ਕਾਨੂੰਨ ਨੂੰ ਹੋਰ ਹੰਬਲਾ ਮਾਰਨਾ ਪਵੇਗਾ ਤਾਂ ਜੋ ਪੰਜਾਬ ਵਿੱਚੋਂ ਇਸ ਕੋੜ ਨੂੰ ਖਤਮ ਕੀਤਾ ਜਾ ਸਕੇ।

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ