Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ 'ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ: ਭਗਵੰਤ ਸਿੰਘ ਮਾਨ

July 28, 2026 10:42 PM
SehajTimes

ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ: ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ ਹਰ ਧਰਮ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ: ਭਗਵੰਤ ਸਿੰਘ ਮਾਨ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ, ਕੌਮੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਪਟਿਆਲਾ ਵਿਖੇ 'ਇੱਕ ਸ਼ਾਮ ਸ਼ਿਵ ਕੇ ਨਾਮ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਇੱਕ ਅਜਿਹੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਸਤਿਕਾਰ ਅਤੇ ਸਦਭਾਵਨਾ ਨਾਲ ਇਕੱਠੇ ਰਹਿਣ। ਸ਼ਰਧਾਲੂਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ। ਸਾਡੇ ਸੂਬੇ ਵਿੱਚ ਇੱਕਜੁੱਟਤਾ ਦਾ ਬੰਧਨ ਬਹੁਤ ਮਜ਼ਬੂਤ ਹੈ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ। ਮੈਂ ਇਸ ਮੰਚ 'ਤੇ ਹਾਜ਼ਰ ਸਾਰੇ ਪੂਜਨੀਕ ਸੰਤਾਂ ਅਤੇ ਰੂਹਾਨੀ ਰਹਿਬਰਾਂ ਅੱਗੇ ਸੀਸ ਝੁਕਾਉਂਦਾ ਹਾਂ। ਸਾਡੀ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੇ ਹੋਏ ਹਰ ਧਰਮ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਸ ਅਸਥਾਨ 'ਤੇ ਆਉਣਾ ਬਹੁਤ ਮਾਣ ਵਾਲੀ ਗੱਲ ਹੈ, ਜੋ ਹਮੇਸ਼ਾ ਮੇਰੇ ਦਿਲ ਦੇ ਬਹੁਤ ਕਰੀਬ ਰਿਹਾ ਹੈ ਅਤੇ ਇਸ ਪਵਿੱਤਰ ਸਮਾਗਮ ਵਿੱਚ ਸ਼ਿਰਕਤ ਕਰਨਾ ਮੇਰੇ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਮੈਂ ਆਪ ਸਭ ਦੇ ਵਿਚਕਾਰ ਹਾਜ਼ਰ ਹੋ ਕੇ ਮਾਨਵਤਾ, ਏਕਤਾ ਅਤੇ ਪਿਆਰ ਦਾ ਸੁਨੇਹਾ ਸਾਂਝਾ ਕਰਦਿਆਂ ਬੇਹੱਦ ਮਾਣ ਮਹਿਸੂਸ ਕਰ ਰਿਹਾ ਹਾਂ। ਮੈਨੂੰ ਇਸ ਪ੍ਰੋਗਰਾਮ ਵਿੱਚ ਇੰਨੇ ਵੱਡੇ ਇਕੱਠ ਨੂੰ ਭਾਗ ਲੈਂਦੇ ਦੇਖ ਕੇ ਬਹੁਤ ਖ਼ੁਸ਼ੀ ਹੋ ਰਹੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਾਰੀ ਸ਼ਮੂਲੀਅਤ ਸਰਕਾਰ ਦੇ ਹੋਰ ਵੀ ਵਧੇਰੇ ਸਮਰਪਣ ਭਾਵ ਨਾਲ ਸੇਵਾ ਕਰਨ ਦੇ ਸੰਕਲਪ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ, “ਪੰਜਾਬ ਭਾਈਚਾਰਕ ਸਾਂਝ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਵੰਡਪਾਊ ਤਾਕਤਾਂ ਇੱਥੇ ਕਦੇ ਵੀ ਸਫ਼ਲ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਪ੍ਰੋਗਰਾਮ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਹੈ, ਪਰ ਹਰ ਧਰਮ ਦੇ ਲੋਕ ਇੱਥੇ ਇਕੱਠੇ ਹੋਏ ਹਨ, ਜੋ ਪੰਜਾਬ ਦੀ ਅਸਲ ਰੂਹ ਨੂੰ ਦਰਸਾਉਂਦਾ ਹੈ।” ਲੋਕ ਭਲਾਈ ਲਈ ਆਪਣੀ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਸੀਂ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਪੂਰੀ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲਗਪਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ, ਲਗਪਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਾ ਰਹੇ।” 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਪਹਿਲੀ ਜੁਲਾਈ ਤੋਂ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਮਹੀਨਾ ਮਿਲਦੇ ਹਨ, ਜਦਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਮਹੀਨਾ ਮਿਲਦੇ ਹਨ। ਪਹਿਲੀ ਅਗਸਤ ਨੂੰ ਵੀ ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹੋਣਗੀਆਂ।” ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਲੈ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ