Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Haryana

ਮੁੱਖ ਮੰਤਰੀ ਸੈਣੀ ਦੇ ਨਿਰਦੇਸ਼ ਉੱਤੇ ਸਾਰੇ ਵਿਭਾਗਾਂ ਨੂੰ ਉਪਲਬਧ ਮਨੁੱਖੀ ਵਸੀਲਿਆਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼

July 28, 2026 10:47 PM
Rozana Sehaj times

ਹਰਿਆਣਾ :  ਹਰਿਆਣਾ  ਸਰਕਾਰ ਨੇ ਸਰਕਾਰੀ ਯੋਜਨਾਵਾਂ, ਪ੍ਰੋਜੈਕਟਾਂ ਅਤੇ ਹੋਰ ਵਿਭਾਗੀ ਕੰਮਾਂ  ਨੂੰ ਸਮੇਂ ਸਿਰ ਅਮਲ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਉਪਲਬਧ ਮਨੁੱਖੀ ਵਸੀਲਿਆਂ (ਮਨੁੱਖੀ ਸ਼ਕਤੀ) ਦੀ ਸੁਚੱਜੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ।  ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਹੁਣੇ ਹੀ ਹੋਈ ਇੱਕ ਸਮੀਖਿਆ ਮੀਟਿੰਗ ਵਿੱਚ ਕੁਝ ਵਿਭਾਗਾਂ ਵੱਲੋਂ ਕੰਮਾਂ ਵਿੱਚ ਦੇਰੀ ਦਾ ਕਾਰਨ ਮੈਨਪਾਵਰ ਦੀ ਘਾਟ ਦੱਸੇ ਜਾਣ ਉੱਤੇ ਗੰਭੀਰ ਚਿੰਤਾ ਪ੍ਰਗਟਾਈ ਗਈ ਸੀ। ਇਸ ਤੋਂ ਬਾਅਦ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਇਸ ਸਬੰਧ ਵਿੱਚ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗ ਮੁਖੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਹਨ।  ਮੁੱਖ ਸਕੱਤਰ ਨੇ ਕਿਹਾ ਕਿ ਸਭ ਵਿਭਾਗ ਮਨੁੱਖੀ ਵਸੀਲਿਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਮਾਂ ਰਹਿੰਦਿਆਂ ਹੱਲ ਯਕੀਨੀ ਬਣਾਉਣ ਤਾਂ ਜੋ ਸਰਕਾਰ ਦੀਆਂ ਯੋਜਨਾਵਾਂ, ਵਿਕਾਸ ਪ੍ਰੋਜੈਕਟਾਂ ਅਤੇ ਹੋਰ ਸੌਂਪੇ ਗਏ ਕੰਮਾਂ ਦੇ ਅਮਲ ਉੱਤੇ ਮਾੜਾ ਪ੍ਰਭਾਵ ਨਾ ਪਵੇ। ਨਿਰਦੇਸ਼ਾਂ ਵਿੱਚ ਸਾਰੇ ਵਿਭਾਗ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਵਿਭਾਗ ਅਤੇ ਅਧੀਨ ਦਫ਼ਤਰਾਂ ਤੇ ਸੰਸਥਾਵਾਂ ਵਿੱਚ ਉਪਲਬਧ ਮਨੁੱਖੀ ਵਸੀਲਿਆਂ ਦੀ ਨਿੱਜੀ ਪੱਧਰ ਉੱਤੇ ਸਮੀਖਿਆ ਕਰਨ ਅਤੇ ਇਸ ਦੀ ਸਰਵੋਤਮ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣ। ਜਿੱਥੇ ਕਿਤੇ ਵੀ ਕਰਮਚਾਰੀਆਂ ਦੀ ਘਾਟ ਪਾਈ ਜਾਂਦੀ ਹੈ, ਉੱਥੇ ਪ੍ਰਚਲਿਤ ਸਰਕਾਰੀ ਨੀਤੀਆਂ ਦੇ ਮੁਤਾਬਕ ਉਪਲਬਧ ਸਾਰੇ ਬਦਲਾਂ ਦੀ ਵਰਤੋਂ ਕਰਦਿਆਂ ਲੋੜੀਂਦੇ ਕਦਮ ਚੁੱਕੇ ਜਾਣ। ਇਨ੍ਹਾਂ ਵਿੱਚ ਕਰਮਚਾਰੀਆਂ ਦੀ ਤਰਕਸੰਗਤ ਮੁੜ ਤਾਇਨਾਤੀ (ਰੈਸ਼ਨਲ ਰਿਡਪਲਾਇਮੈਂਟ), ਪ੍ਰਵਾਨਿਤ ਮਾਧਿਅਮਾਂ ਰਾਹੀਂ ਲੋੜੀਂਦੇ ਅਮਲੇ ਦੀ ਨਿਯੁਕਤੀ ਅਤੇ ਲੋੜ ਅਨੁਸਾਰ ਨਿਯਮਤ ਭਰਤੀ ਦੀ ਪ੍ਰਕਿਰਿਆ ਸ਼ਾਮਲ ਹੈ।  ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਕੰਮ, ਪ੍ਰੋਜੈਕਟ ਜਾਂ ਵਿਭਾਗੀ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਦੇਰੀ ਲਈ ਮੈਨਪਾਵਰ ਦੀ ਘਾਟ ਨੂੰ ਕਾਰਨ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਵਿਭਾਗ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀਆਂ ਮਨੁੱਖੀ ਵਸੀਲਿਆਂ ਦੀਆਂ ਲੋੜਾਂ ਦਾ ਸਮਾਂ ਰਹਿੰਦਿਆਂ ਮੁਲਾਂਕਣ ਕਰੇ, ਉਪਲਬਧ ਪ੍ਰਬੰਧਾਂ ਰਾਹੀਂ ਕਾਫ਼ੀ ਕਰਮਚਾਰੀਆਂ ਦੀ ਤਾਇਨਾਤੀ ਯਕੀਨੀ ਬਣਾਵੇ ਅਤੇ ਸਭ ਸਰਕਾਰੀ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ।  ਉਨ੍ਹਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਨੁੱਖੀ ਵਸੀਲਿਆਂ ਨਾਲ ਜੁੜੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਰਮਚਾਰੀਆਂ ਦੀ ਘਾਟ ਕਾਰਨ ਕਿਸੇ ਵੀ ਵਿਕਾਸ ਕਾਰਜ, ਸਰਕਾਰੀ ਯੋਜਨਾ ਜਾਂ ਵਿਭਾਗੀ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕੋਈ ਅੜਿੱਕਾ ਪੈਦਾ ਨਾ ਹੋਵੇ। ਮੁੱਖ ਸਕੱਤਰ ਨੇ ਸਭ ਸਬੰਧਤ ਅਧਿਕਾਰੀਆਂ ਨੂੰ ਇਸ ਨੂੰ ਬਹੁਤ ਮਹੱਤਵਪੂਰਨ ਮੰਨਦਿਆਂ ਸਰਵਉੱਚ ਤਰਜੀਹ ਉੱਤੇ ਕਾਰਵਾਈ ਕਰਨ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਾਰੇ ਕੰਮਾਂ ਦਾ ਪ੍ਰਭਾਵਸ਼ਾਲੀ ਅਮਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

 
 

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ