Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਹਰਚੰਦ ਸਿੰਘ ਬਰਸਟ ਨੇ ਪਿੰਡ ਰੱਖੜਾ ’ਚ ਸੜਕੀ ਪ੍ਰੋਜੈਕਟ ਦਾ ਕੀਤਾ ਉਦਘਾਟਨ

July 29, 2026 01:50 PM
Rozana Sehaj times
ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਅੱਜ ਹਲਕਾ ਸਮਾਣਾ ਦੇ ਪਿੰਡ ਰੱਖੜਾ ਵਿਖੇ ਕਰੀਬ 3.76 ਕਰੋੜ ਰੁਪਏ ਦੀ ਲਾਗਤ ਦੇ ਸੜਕੀ ਪ੍ਰੋਜੈਕਟ ਦਾ ਰਿਬਨ ਕੱਟ ਕੇ ਸ਼ੁਭ ਆਰੰਭ ਕੀਤਾ। ਸ. ਹਰਚੰਦ ਸਿੰਘ ਬਰਸਟ ਨੇ ਪਿੰਡ ਰੱਖੜਾ ਵਿਖੇ ਪਟਿਆਲਾ-ਨਾਭਾ ਰੋਡ ਤੋਂ ਸੌਜਾ ਵਾਇਆ ਰੱਖੜਾ ਤੱਕ ਦੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹ 3.77 ਕਿਲੋਮੀਟਰ ਲੰਬਾਈ ਵਾਲੀ ਸੜਕ ਕਰੀਬ 3.76 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ। ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਦੇ ਨਾਲ-ਨਾਲ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਵੀ ਵੱਡੀ ਸਹੂਲਤ ਪ੍ਰਦਾਨ ਕਰੇਗੀ। ਇਸ ਸੜਕ ਦੇ ਨਿਰਮਾਣ ਨਾਲ ਆਲੇ-ਦੁਆਲੇ ਦੇ ਪਿੰਡਾਂ ਦੀ ਆਪਸੀ ਸੰਪਰਕ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਵਿਕਾਸ ਨੂੰ ਨਵਾਂ ਹੁਲਾਰਾ ਮਿਲੇਗਾ।  ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਇਸ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇਗੀ, ਉੱਥੇ ਹੀ ਸਿੱਖਿਆ, ਸਿਹਤ, ਖੇਤੀਬਾੜੀ ਅਤੇ ਵਪਾਰ ਨਾਲ ਸਬੰਧਤ ਗਤੀਵਿਧੀਆਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਸੂਬੇ ਵਿੱਚ ਸੜਕਾਂ, ਸਕੂਲਾਂ, ਸਿਹਤ ਸੰਸਥਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਵੀ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।  ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੰਬੇ ਸਮੇਂ ਤੋਂ ਆ ਰਹੀਆਂ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਹੱਲ ਹੋਵੇਗਾ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਬਲਕਾਰ ਸਿੰਘ ਵਾਇਸ ਪ੍ਰਧਾਨ ਜਿਲ੍ਹਾ ਪਰਿਸ਼ਦ, ਬਲਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਤਰਲੋਚਨ ਸਿੰਘ ਸਰਪੰਚ ਰੱਖੜਾ, ਗੁਰਜੀਤ ਸਿੰਘ ਸਰਪੰਚ ਦਦਹੇੜਾ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਰਜੀਵ ਕੁਮਾਰ ਸਰਪੰਚ ਸੋਜਾ, ਪ੍ਰੇਮ ਸਰਪੰਚ ਖੇੜੀ ਮੁਸਲਮਾਨੀਆਂ, ਗੁਰਪ੍ਰੀਤ ਸਿੰਘ ਸਰਪੰਚ ਅਸੇਮਾਜਰਾ, ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਜਸਵਿੰਦਰ ਸਿੰਘ ਬਲਾਕ ਪ੍ਰਧਾਨ, ਨੈਬ ਸਿੰਘ ਸੰਗਤਪੁਰ, ਸੋਨੂੰ ਮਹਿਮਦਪੁਰ, ਗਿਆਨ ਸਿੰਘ ਪੰਚ, ਕੁਲਵਿੰਦਰ ਕਲਿਆਣ, ਦਰਸ਼ਨ ਸਿੰਘ ਨੰਬਰਦਾਰ ਧਬਲਾਨ, ਗੁਲਜ਼ਾਰ ਸਿੰਘ ਦੁਘਾਟ, ਮਲਕੀਤ ਸਿੰਘ ਖੇੜੀ ਮਾਨੀਆਂ ਸਾਬਕਾ ਸਰਪੰਚ, ਨਿਰਭੈ ਸਿੰਘ, ਗੁਰਸੇਵਕ ਸਿੰਘ, ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ ਸੰਗਤਪੁਰਾ, ਅਸ਼ੋਕ ਕੁਮਾਰ ਮੈਂਬਰ, ਜੁਗਿੰਦਰ ਸਿੰਗਲਾ ਮੈਂਬਰ, ਰੋਕੀ ਮੈਂਬਰ, ਸਮੇਤ ਮੰਡੀ ਬੋਰਡ ਦੇ ਅਧਿਕਾਰੀ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ। 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ