Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੇਤਨ ਸਿੰਘ ਜੋੜਾਮਾਜਰਾ ਨੂੰ ਵੱਡੀ ਗਿਣਤੀ ਸਰਪੰਚਾਂ ਵਲੋਂ ਸਮਰਥਨ

July 29, 2026 01:57 PM
SehajTimes
ਸਮਾਣਾ : ਸਮਾਣਾ ਹਲਕੇ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਸਰਪੰਚ ਪੰਚਾਇਤ ਯੂਨੀਅਨ ਬਲਾਕ ਸਮਾਣਾ ਦੀ ਨਵੀਂ ਕਾਰਜਕਾਰੀ ਟੀਮ ਦਾ ਗਠਨ ਕੀਤਾ ਗਿਆ। ਇਸ ਦੌਰਾਨ ਇਲਾਕੇ ਦੇ 60 ਪਿੰਡਾਂ ਦੇ ਸਰਪੰਚਾਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਸਰਪੰਚ ਕਮਲਜੀਤ ਸਿੰਘ ਖਾਨਪੁਰ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਨਿਯੁਕਤ ਕੀਤਾ। 60 ਪਿੰਡਾਂ ਦੇ ਸਰਪੰਚਾਂ ਵੱਲੋਂ ਲਏ ਗਏ ਇਸ ਫੈਸਲੇ ਨੂੰ ਹਲਕਾ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਲਈ ਵੱਡੇ ਸਿਆਸੀ ਸਮਰਥਨ  ਵਜੋਂ ਦੇਖਿਆ ਜਾ ਰਿਹਾ ਹੈ।
ਸੁਰਜੀਤ ਸਿੰਘ ਰੱਖੜਾ ਧੜੇ ’ਤੇ ਸਰਪੰਚ ਕਮਲਜੀਤ ਸਿੰਘ ਦਾ ਤਿੱਖਾ ਹਮਲਾ :
ਚੁਣੇ ਗਏ ਪ੍ਰਧਾਨ ਸਰਪੰਚ ਕਮਲਜੀਤ ਸਿੰਘ ਖਾਨਪੁਰ ਨੇ ਰੱਖੜਾ ਧੜੇ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਵੱਲੋਂ ਜੋ ਪੰਚਾਇਤ ਯੂਨੀਅਨ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ, ਉਹ ਬਿਲਕੁਲ ਗਲਤ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਰੱਖੜਾ ਵੱਲੋਂ ਬਣਾਈ ਗਈ ਯੂਨੀਅਨ ਵਿੱਚ ਜਿਨ੍ਹਾਂ ਵਿਅਕਤੀਆਂ ਨੂੰ ਅਹੁਦੇਦਾਰ ਬਣਾਇਆ ਗਿਆ ਹੈ, ਉਹ ਖੁਦ ਸਰਪੰਚ ਨਹੀਂ ਹਨ ਬਲਕਿ ਉਨ੍ਹਾਂ ਦੀਆਂ ਧਰਮ ਪਤਨੀਆਂ ਸਰਪੰਚ ਹਨ। ਇਸ ਲਈ ਉਹ ਨਿਯਮਾਂ ਮੁਤਾਬਕ ਸਰਪੰਚ ਯੂਨੀਅਨ ਦੇ ਕਿਸੇ ਵੀ ਅਹੁਦੇ ’ਤੇ ਕੰਮਕਾਜ ਨਹੀਂ ਕਰ ਸਕਦੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸਾਡੀ ਸਰਪੰਚ ਯੂਨੀਅਨ ਪੂਰੀ ਤਰ੍ਹਾਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦੇ ਨਾਲ ਹੈ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਲਾਡੀ ਸਰਪੰਚ ਮਿਆਲ ਨੂੰ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਪਰ 60 ਪਿੰਡਾਂ ਦੇ ਸਰਪੰਚਾਂ ਦੇ ਇਸ ਨਵੇਂ ਰੁਖ ਨੇ ਰੱਖੜਾ ਧੜੇ ਨੂੰ ਵੱਡਾ ਝਟਕਾ ਦਿੱਤਾ ਹੈ ਅਤੇ ਸਮਾਣਾ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਨਵੀਂ ਗਠਿਤ ਕੀਤੀ ਗਈ ਟੀਮ ਵਿੱਚ ਸਰਪੰਚ ਕਮਲਜੀਤ ਸਿੰਘ ਖਾਨਪੁਰ (ਪ੍ਰਧਾਨ), ਸਰਪੰਚ ਕੁਲਜੀਤ ਸਿੰਘ ਰੰਧਾਵਾ (ਸਰਪ੍ਰਸਤ), ਸਰਪੰਚ ਗੁਰਵਿੰਦਰ ਸਿੰਘ ਕਾਕੜਾ (ਸੀਨੀਅਰ ਵਾਈਸ ਪ੍ਰਧਾਨ), ਸਰਪੰਚ ਮੁਕੰਦ ਸਿੰਘ ਬਿਸ਼ਨਪੁਰਾ (ਮੀਤ ਪ੍ਰਧਾਨ), ਸਰਪੰਚ ਅਵਤਾਰ ਸਿੰਘ ਕੁਲਬੁਰਛਾਂ (ਜਨਰਲ ਸਕੱਤਰ), ਸਰਪੰਚ ਗੁਰਨੈਬ ਸਿੰਘ ਛੰਨਾਂ (ਸਕੱਤਰ), ਸਰਪੰਚ ਰੱਛਪਾਲ ਸਿੰਘ ਭਾਲਾ (ਮੰਡ ਸਕੱਤਰ), ਸਰਪੰਚ ਵਰਿੰਦਰ ਸਿੰਘ ਚੀਮਾ (ਕੈਸ਼ੀਅਰ), ਸਰਪੰਚ ਸੁਰਿੰਦਰ ਬਠੋਈ (ਮੈਂਬਰ) ਅਤੇ ਸਰਪੰਚ ਮਨਜਿੰਦਰ ਕੌਰ (ਮੈਂਬਰ) ਦੀ ਚੋਣ ਕੀਤੀ ਗਈ ਹੈ।
ਇਸ ਮੌਕੇ ਹਾਜ਼ਰ ਸਰਪੰਚਾਂ ਅਤੇ ਪੰਚਾਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਹ ਟੀਮ ਪੰਚਾਇਤਾਂ ਦੀਆਂ ਸਮੱਸਿਆਵਾਂ ਦੇ ਹੱਲ, ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਏਗੀ। ਨਵੀਂ ਟੀਮ ਦੀ ਚੋਣ ਨਾਲ ਇਲਾਕੇ ਵਿੱਚ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦਾ ਸਿਆਸੀ ਆਧਾਰ ਹੋਰ ਮਜ਼ਬੂਤ  ਹੋਇਆ ਹੈ ਸਰਦਾਰ ਰੱਖੜਾ ਤੇ ਆਮ ਆਦਮੀ ਪਾਰਟੀ ਵਿੱਚ ਆਉਣ ਕਾਰਨ ਜੋ ਉਹਨਾਂ ਤੱਕ ਗਿਰਾਫ ਹੇਠਾਂ ਗਿਆ ਸੀ ਹੁਣ 60 ਪਿੰਡਾਂ ਤੇ ਸਰਪੰਚਾਂ ਵੱਲੋਂ ਉਹਨਾਂ ਨੂੰ ਹਮਾਇਤ ਮਿਲਣ ਤੇ ਉਹਨਾਂ ਦਾ ਸਿਆਸੀ ਗਰਾਫ ਪਹਿਲਾਂ ਨਾਲੋਂ ਬਹੁਤ ਜਿਆਦਾ ਵੱਧ ਗਿਆ ਹੈ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ