Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕਿਰਤੀਆਂ ਨਾਲ ਧੱਕਾ ਕਦਾਚਿੱਤ ਬਰਦਾਸ਼ਤ ਨਹੀਂ : ਛਾਜਲੀ

July 29, 2026 02:09 PM
ਦਰਸ਼ਨ ਸਿੰਘ ਚੌਹਾਨ

ਸਫ਼ਾਈ ਸੇਵਕਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ
ਮਜ਼ਦੂਰ ਮੁਕਤੀ ਮੋਰਚਾ ਨੇ 30 ਦੇ ਬੰਦ ਦੀ ਕੀਤੀ ਹਮਾਇਤ

ਸੁਨਾਮ : ਬਰਨਾਲਾ ਵਿਖੇ ਸਫ਼ਾਈ ਕਰਮੀਆਂ ਅਤੇ ਔਰਤਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਸਫ਼ਾਈ ਕਾਮਿਆਂ ਵੱਲੋਂ 30 ਜੁਲਾਈ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਸੁਨਾਮ ਨਗਰ ਕੌਂਸਲ ਵਿਖੇ ਧਰਨੇ ’ਤੇ ਬੈਠੇ ਸਫ਼ਾਈ ਸੇਵਕਾਂ ਨੂੰ ਕਿਹਾ ਕਿ ਬਰਨਾਲਾ ਵਿਖੇ ਪੁਲਿਸ ਵੱਲੋਂ ਸਫ਼ਾਈ ਕਰਮਚਾਰੀਆਂ ਅਤੇ ਔਰਤਾਂ ਉੱਤੇ ਕੀਤਾ ਗਿਆ ਤਸ਼ੱਦਦ ਕੋਈ ਆਮ ਗ਼ਲਤੀ ਨਹੀਂ, ਸਗੋਂ ਇੱਕ ਵੱਡਾ ਗੁਨਾਹ ਹੈ। ਉਨ੍ਹਾਂ ਆਪ ਸਰਕਾਰ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਲਾਠੀਚਾਰਜ ਦੇ ਦੋਸ਼ੀ ਡੀ.ਐੱਸ.ਪੀ. ਬੈਂਸ ਅਤੇ ਹੋਰਨਾਂ ਅਧਿਕਾਰੀਆਂ ਉੱਤੇ ਇਰਾਦਾ ਕਤਲ ਅਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰਨ ਦੀ ਬਜਾਏ, ਸਰਕਾਰ ਸਿਰਫ਼ ਇੱਕ ਡੀ.ਐੱਸ.ਪੀ. ਨੂੰ ਮੁਅੱਤਲ ਕਰਕੇ ਅਸਲ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾ ਰਹੀ ਹੈ। ਕਾਮਰੇਡ ਛਾਜਲੀ ਨੇ ਅੱਗੇ ਕਿਹਾ ਕਿ ਸਾਰਾ ਦਿਨ ਗੰਦਗੀ ਵਿੱਚ ਰਹਿ ਕੇ ਸਮਾਜ ਦੀ ਸਫ਼ਾਈ ਦਾ ਮਹੱਤਵਪੂਰਨ ਕਾਰਜ ਕਰਨ ਵਾਲੇ ਇਹ ਕਰਮਚਾਰੀ ਸਭ ਤੋਂ ਵੱਧ ਸਤਿਕਾਰ ਦੇ ਹੱਕਦਾਰ ਹਨ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਅਫ਼ਸਰਸ਼ਾਹੀ ਇਨ੍ਹਾਂ ਨੂੰ ਜਾਤਪਾਤੀ ਤੇ ਜਮਾਤੀ ਨਫ਼ਰਤ ਨਾਲ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਮਗਰਮੱਛ ਦੇ ਹੰਝੂ ਵਹਾਉਣ ਵਾਲੀ ’ਆਪ’ ਪਾਰਟੀ ਦੇ ਆਗੂ ਪੰਜਾਬ ਵਿੱਚ ਮੋਦੀ ਸਰਕਾਰ ਵਾਂਗ ਹੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ’ਤੇ ਅੰਨ੍ਹੇਵਾਹ ਤਸ਼ੱਦਦ ਢਾਹ ਰਹੇ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਦੂਰ ਵਿਰੋਧੀ ਚਿਹਰਾ ਇਸ ਗੱਲ ਤੋਂ ਸਾਫ਼ ਹੈ ਕਿ ਉਨ੍ਹਾਂ ਨੇ ਅੱਜ ਤੱਕ ਮਜ਼ਦੂਰ ਆਗੂਆਂ ਨਾਲ ਕੋਈ ਮੀਟਿੰਗ ਨਹੀਂ ਕੀਤੀ। ਇਸੇ ਨੂੰ ਲੈ ਕੇ ਆਉਣ ਵਾਲੀ 5 ਅਗਸਤ ਨੂੰ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਜਲੰਧਰ ਵਿਖੇ ਸਾਂਝੀਆਂ ਮਜ਼ਦੂਰ ਜਥੇਬੰਦੀਆਂ ਵੱਲੋਂ ਵੱਡੀ ਪੱਧਰ ’ਤੇ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਿੱਟੂ ਖੋਖਰ, ਘੁਮੰਡ ਸਿੰਘ ਖਾਲਸਾ, ਧਰਮਪਾਲ ਸੁਨਾਮ, ਕੁਲਵੰਤ ਛਾਜਲੀ ਅਤੇ ਰਣਜੀਤ ਸਿੰਘ ਪਰੋਚਾ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ