ਸੁਨਾਮ : ਗੁਰੂ ਪੁਰਨਿਮਾ ਦੇ ਮੌਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੇ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਕੋਕੋ ਮਾਜਰੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਕੌਮ ਦੀ ਤਰੱਕੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ। ਇਸ ਮੌਕੇ ਬੋਲਦਿਆਂ ਭਾਜਪਾ ਆਗੂ ਦਾਮਨ ਬਾਜਵਾ ਨੇ ਆਖਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿਖਿਆਵਾਂ ਅਜੋਕੇ ਸਮੇਂ ਵੀ ਪ੍ਰਸੰਗਿਕ ਹਨ। ਸਮੁੱਚੀ ਮਾਨਵਤਾ ਨੂੰ ਭਗਤ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਗੁਰੂ ਪੂਰਨਿਮਾ ਦਾ ਪਵਿੱਤਰ ਦਿਹਾੜਾ ਸਾਡੇ ਗੁਰੂਆਂ ਦੁਆਰਾ ਦਰਸਾਏ ਗਏ ਸੱਚ, ਸੇਵਾ, ਸਮਾਨਤਾ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੰਤ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਜਨਮ ਦਿਵਸ ਨੂੰ ਮਨਾਉਣ ਲਈ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੁੱਚੀ ਸੰਗਤ ਦੀ ਖੁਸ਼ੀ, ਖੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸਮੁੱਚੀ ਸੰਗਤ ਨੂੰ ਗੁਰੂ ਪੂਰਨਿਮਾ ਦੀਆਂ ਹਾਰਦਿਕ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ, ਭਾਈਚਾਰਾ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਈਏ। ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਮੱਖਣ, ਅੰਕਿਤ ਕਾਂਸਲ, ਸ਼ੰਕਰ ਬਾਂਸਲ, ਹਰੀ ਭਗਤ, ਬਿੰਟੂ ਅਤੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਕੋਕੋ ਮਾਜਰੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।